ਪਰ ਅਮਨ ਸ਼ਾਂਤੀ ਪਰਤਣ ‘ਤੇ ਹੋ ਸਕੇਗਾ ਸੁਪਨਾ ਪੂਰਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਟਵੀਟ ਕੀਤਾ ਹੈ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਮੱਥਾ ਟੇਕਣ ਜਾਣ। ਉਨ੍ਹਾਂ ਨੇ ਲਿਖਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਨਾਲ ਉਨ੍ਹਾਂ ਦੇ ਪਰਿਵਾਰਕ ਲਿੰਕ ਜੁੜੇ ਹੋਏ ਹਨ, ਜਦੋਂ 1923 ਵਿਚ ਹੜ੍ਹ ਆਉਣ ਕਾਰਨ ਗੁਰਦੁਆਰਾ ਸਾਹਿਬ ਪ੍ਰਭਾਵਿਤ ਹੋਇਆ ਸੀ ਤੇ ਉਨ੍ਹਾਂ ਦੇ ਦਾਦਾ ਮਹਾਰਾਜਾ ਭੁਪਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਦੀ ਸੇਵਾ ਆਪਣੇ ਹੱਥਾਂ ਵਿਚ ਲਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟ ਵਿਚ ਉਮੀਦ ਪ੍ਰਗਟਾਈ ਕਿ ਅਮਨ ਸ਼ਾਂਤੀ ਆਉਣ ‘ਤੇ ਉਹ ਆਪਣੇ ਸੁਪਨੇ ਨੂੰ ਪੂਰਾ ਕਰ ਸਕਣਗੇ। ਇਸ ਸਬੰਧੀ ਉਨ੍ਹਾਂ ਨੇ ਇਕ ਯਾਦਗਾਰੀ ਫੋਟੋ ਵੀ ਸਾਂਝੀ ਕੀਤੀ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …