ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਦੀ ਲੋੜ ਨਹੀਂ
ਪਰ ਪਰਤਣਾ ਹੋਵੇਗਾ ਉਸੇ ਦਿਨ ਵਾਪਸ ਭਾਰਤ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਨੀਂਹ ਪੱਥਰ ਰੱਖਣ ਦੇ ਸਮਾਗਮ ਤੋਂ ਇਕ ਦਿਨ ਪਹਿਲਾਂ ਵੱਡਾ ਐਲਾਨ ਕੀਤਾ। ਪਾਕਿਸਤਾਨ ਨੇ ਦਰਿਆ ਦਿਲੀ ਦਿਖਾਉਂਦੇ ਹੋਏ ਸਾਫ ਕਿਹਾ ਕਿ ਭਾਰਤ ਵਾਲੇ ਪਾਸਿਓਂ ਨਵੇਂ ਬਣ ਰਹੇ ਕੋਰੀਡੋਰ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀਜ਼ੇ ਦੀ ਲੋੜ ਨਹੀਂ ਹੋਵੇਗੀ। ਪਰ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਤੋਂ ਉਪਰੰਤ ਉਸੇ ਦਿਨ ਆਪਣੇ ਵਤਨ ਵਾਪਸ ਪਰਤਣਾ ਹੋਵੇਗਾ। ਧਿਆਨ ਰਹੇ ਕਿ ਲਾਂਘਾ ਖੁੱਲ੍ਹਣ ਦੇ ਐਲਾਨ ਤੋਂ ਬਾਅਦ ਆਮਦ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੰਕੇ ਸਨ, ਜਿਨ੍ਹਾਂ ਵਿਚੋਂ ਵੱਡੇ ਸ਼ੰਕੇ ਦਾ ਪਾਕਿਸਤਾਨ ਨੇ ਨਿਬੇੜਾ ਕਰ ਦਿੱਤਾ ਹੈ ਕਿ ਸ਼ਰਧਾਲੂਆਂ ਲਈ ਵੀਜ਼ੇ ਦੀ ਲੋੜ ਨਹੀਂ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …