ਸਿੱਧੂ ਪਹੁੰਚੇ ਪਾਕਿਸਤਾਨ, ਕਿਹਾ- ਇਮਰਾਨ ਖਾਨ ਦਾ ਹਾਂ ਕਰਜ਼ਦਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਲਕੇ 28 ਨਵੰਬਰ ਨੂੰ ਪਾਕਿਸਤਾਨ ਵਲੋਂ ਨੀਂਹ ਪੱਥਰ ਰੱਖਿਆ ਜਾਣਾ ਹੈ। ਭਾਰਤ ਵਲੋਂ ਵੀ ਲੰਘੇ ਕੱਲ੍ਹ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪਿੰਡ ਮਾਨ ਵਿਚ ਨੀਂਹ ਪੱਥਰ ਰੱਖਿਆ ਸੀ। ਗੁਆਂਢੀ ਦੇਸ਼ ਵਲੋਂ ਰੱਖੇ ਜਾ ਰਹੇ ਨੀਂਹ ਪੱਥਰ ਮੌਕੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਪਹੁੰਚ ਚੁੱਕੇ ਹਨ। ਪਾਕਿ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵਲੋਂ ਨਵਜੋਤ ਸਿੱਧੂ ਨੂੰ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਸੀ। ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਸਿੱਧੂ ਨੇ ਅਟਾਰੀ-ਵਾਘਾ ਸਰਹੱਦ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਰਜ਼ਦਾਰ ਹਾਂ। ਨਾਲ ਹੀ ਉਨ੍ਹਾਂ ਨੇ ਆਪਣੇ ਆਪ ਨੂੰ ਭਾਰਤ ਸਰਕਾਰ ਦਾ ਕਰਜ਼ਦਾਰ ਵੀ ਦੱਸਿਆ। ਧਿਆਨ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪਾਕਿ ਵਲੋਂ ਸੱਦਾ ਮਿਲਿਆ ਸੀ ਪਰ ਕੈਪਟਨ ਨੇ ਇਸ ਸੱਦੇ ਨੂੰ ਠੁਕਰਾ ਦਿੱਤਾ ਸੀ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …