Breaking News
Home / ਭਾਰਤ / 84 ਕਤਲੇਆਮ ਮਾਮਲੇ ‘ਚ ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ

84 ਕਤਲੇਆਮ ਮਾਮਲੇ ‘ਚ ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ

88 ਦੋਸ਼ੀਆਂ ਦੀ ਸਜ਼ਾ ਰੱਖੀ ਗਈ ਬਰਕਰਾਰ
ਨਵੀਂ ਦਿੱਲੀ/ਬਿਊਰੋ ਨਿਊਜ਼
84 ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ 88 ਦੋਸ਼ੀਆਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਇਹਨਾਂ ਦੋਸ਼ੀਆਂ ਨੂੰ 84 ਕਤਲੇਆਮ ਦੌਰਾਨ ਹਿੰਸਾ ਭੜਕਾਉਣ ਸਬੰਧੀ ਟ੍ਰਾਇਲ ਕੋਰਟ ਨੇ 1996 ਵਿਚ 5-5 ਸਾਲ ਦੀ ਸਜ਼ਾ ਸੁਣਾਈ ਸੀ। ઠਪਰ ਇਹਨਾਂ ਦੋਸ਼ੀਆਂ ਨੇ ਟ੍ਰਾਇਲ ਕੋਰਟ ਦੇ ਫੈਸਲੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਦਿੱਲੀ ਹਾਈਕੋਰਟ ਵੱਲੋਂ ਖਾਰਜ ਕਰਦਿਆਂ 88 ઠਦੋਸ਼ੀਆਂ ਦੀ ਸਜ਼ਾ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਗਿਆ ਹੈ। ਹੁਣ ਇਹਨਾਂ ਸਾਰੇ ਹੀ ਦੋਸ਼ੀਆਂ ਨੂੰ ਜਲਦ ਤੋਂ ਜਲਦ ਅਦਾਲਤ ਦੇ ਹੁਕਮਾਂ ਅਨੁਸਾਰ ਆਤਮ ਸਮਰਪਣ ਕਰਨਾ ਪਵੇਗਾ। ਜ਼ਿਕਰਯੋਗ ਹੈ ਕਿ ਮਾਮਲਾ ਪੂਰਬੀ ਦਿੱਲੀ ਦੇ ਤਿਰਲੋਕਪੁਰੀ ਇਲਾਕੇ ਦਾ ਹੈ ਜਿੱਥੇ 95 ਸਿੱਖਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਲੰਮਾ ਕੇਸ ਚੱਲਿਆ ਸੀ ਅਤੇ ਹੁਣ 88 ਦੋਸ਼ੀਆਂ ਨੂੰ ਪੰਜ-ਪੰਜ ਸਾਲ ਦੀ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …