3 C
Toronto
Friday, March 20, 2026
spot_img
Homeਪੰਜਾਬਆਮ ਆਦਮੀ ਪਾਰਟੀ ਦਾ ਕਾਂਗਰਸ ਤੇ ਅਕਾਲੀ ਦਲ 'ਤੇ ਨਿਸ਼ਾਨਾ

ਆਮ ਆਦਮੀ ਪਾਰਟੀ ਦਾ ਕਾਂਗਰਸ ਤੇ ਅਕਾਲੀ ਦਲ ‘ਤੇ ਨਿਸ਼ਾਨਾ

ਕਿਹਾ – ਬਾਦਲਾਂ ਦੀ ਟਰਾਂਸਪੋਰਟ ‘ਚ ਕੈਪਟਨ ਦੀ ਵੀ ਸਾਂਝ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਦੇ ਏਅਰਪੋਰਟ ਤੋਂ ਲੈ ਕੇ ਪੰਜਾਬ ਦੀਆਂ ਸੜਕਾਂ ਤੱਕ ਪਹਿਲਾਂ ਵਾਂਗ ਹੀ ਦੌੜ ਰਹੀਆਂ ਬਾਦਲਾਂ ਦੀਆਂ ਬੱਸਾਂ ‘ਤੇ ਤਨਜ਼ ਕਸਦਿਆਂ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਟਰਾਂਸਪੋਰਟ ਮਾਫੀਆ ਪਹਿਲਾਂ ਵਾਂਗ ਹੀ ਬਰਕਰਾਰ ਹੈ। ਇਸ ਤੋਂ ਸਾਫ ਲੱਗਦਾ ਹੈ ਕਿ ਬਾਦਲਾਂ ਦੀ ਟਰਾਂਸਪੋਰਟ ਵਿਚ ਕੈਪਟਨ ਅਮਰਿੰਦਰ ਦੀ ਵੀ ਸਾਂਝ ਹੈ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ 10 ਸਾਲਾਂ ਦੇ ਮਾਫ਼ੀਆ ਰਾਜ ਦੌਰਾਨ ਨਿੱਜੀ ਕਾਰੋਬਾਰ ਨੂੰ ਸਮੁੱਚੇ ਸਿਸਟਮ ‘ਤੇ ਅਮਰ ਵੇਲ ਵਾਂਗ ਫੈਲਾ ਦਿੱਤਾ। ‘ਆਪ’ ਆਗੂਆਂ ਨੇ ਕਿਹਾ ਕਿ ਬੇਸ਼ੱਕ ਪੰਜਾਬ ਦੀ ਜਨਤਾ ਨੇ ਡੇਢ ਸਾਲ ਪਹਿਲਾਂ ਬਾਦਲ ਪਰਿਵਾਰ ਦਾ ਤਖ਼ਤਾ ਪਲਟ ਕੇ ਕੈਪਟਨ ਅਮਰਿੰਦਰ ਸਿੰਘ ਉੱਤੇ ਭਰੋਸਾ ਜਤਾਇਆ ਹੈ ਪਰ ਕੈਪਟਨ ਅਮਰਿੰਦਰ ਸਿੰਘ ਅੱਜ ਵੀ ਬਾਦਲ ਪਰਿਵਾਰ ਦੇ ਹਿਤ ਪੂਰ ਰਹੇ ਹਨ।

RELATED ARTICLES
POPULAR POSTS