ਇਲਾਜ ਲਈ ਪੀਜੀਆਈ ‘ਚ ਹੋਏ ਦਾਖਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਤੇਜ਼ ਬੁਖਾਰ ਕਾਰਨ ਪੀਜੀਆਈ ਚੰਡੀਗੜ੍ਹ ਵਿਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਮੁਖ ਮੰਤਰੀ ਦੇ ਪਲੇਟਲੇਟਸ ਘਟ ਗਏ ਹਨ ਤੇ ਪੀਜੀਆਈ ‘ਚ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਤਬੀਅਤ ਨਾ ਠੀਕ ਹੋਣ ਕਰਕੇ ਸਵੇਰ ਤੋਂ ਹੀ ਘਰ ਵਿੱਚ ਹੀ ਮੌਜੂਦ ਸਨ। ਦੁਪਹਿਰ ਤੋਂ ਬਾਅਦ ਬੁਖਾਰ ਤੇ ਬਲੱਡ ਪ੍ਰੈਸ਼ਰ ਵਧਣ ਕਰਕੇ ਕੈਪਟਨ ਅਮਰਿੰਦਰ ਨੂੰ ਪੀਜੀਆਈ ਲੈ ਕੇ ਜਾਣਾ ਪਿਆ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …