Breaking News
Home / ਭਾਰਤ / ਪਾਕਿਸਤਾਨ ਦੇ ਬੁਲਾਉਣ ‘ਤੇ ਵੀ ਸਾਰਕ ਸੰਮੇਲਨ ‘ਚ ਨਹੀਂ ਜਾਣਗੇ ਮੋਦੀ

ਪਾਕਿਸਤਾਨ ਦੇ ਬੁਲਾਉਣ ‘ਤੇ ਵੀ ਸਾਰਕ ਸੰਮੇਲਨ ‘ਚ ਨਹੀਂ ਜਾਣਗੇ ਮੋਦੀ

ਸੁਸਮਾ ਨੇ ਕਿਹਾ – ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨ ਵਿਚ ਹੋਣ ਵਾਲੇ ਸਾਰਕ ਸੰਮੇਲਨ ਵਿਚ ਹਿੱਸਾ ਨਹੀਂ ਲੈਣਗੇ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਕੌਰੀਡੋਰ ਖੋਲ੍ਹਣ ਦਾ ਇਹ ਮਤਲਬ ਨਹੀਂ ਕਿ ਦੋਵੇਂ ਦੇਸ਼ਾਂ ਵਿਚਕਾਰ ਗੱਲਬਾਤ ਸ਼ੁਰੂ ਹੋ ਜਾਵੇਗੀ। ਸ਼ੁਸਮਾ ਨੇ ਕਿਹਾ ਕਿ ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਅੱਤਵਾਦ ਖਤਮ ਨਹੀਂ ਕਰਦਾ, ਉਦੋਂ ਤੱਕ ਸੱਦੇ ‘ਤੇ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਜਾਵੇਗੀ। ਧਿਆਨ ਰਹੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਕਿਹਾ ਸੀ ਕਿ ਅਸੀਂ ਨਰਿੰਦਰ ਮੋਦੀ ਨੂੰ ਸਾਰਕ ਸੰਮੇਲਨ ਵਿਚ ਸ਼ਾਮਲ ਹੋਣ ਲਈ ਸੱਦਾ ਭੇਜਾਂਗੇ। ਪਾਕਿ ਨੇ ਕਿਹਾ ਸੀ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਭਾਰਤ ਜੇਕਰ ਗੱਲਬਾਤ ਅਤੇ ਦੋਸਤੀ ਲਈ ਇਕ ਕਦਮ ਵਧਾਉਂਦਾ ਹੈ ਤਾਂ ਅਸੀਂ ਦੋ ਕਦਮ ਵਧਾਵਾਂਗੇ।

Check Also

ਮੋਦੀ ਕੈਬਨਿਟ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ’ਚ ਪੇਸ਼ ਕੀਤਾ ਜਾਵੇਗਾ ਬਿਲ ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ …