Breaking News
Home / ਦੁਨੀਆ / ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਲਈ ਜਰਮਨੀ ਤੋਂ ਮੰਗਵਾਈ ਜਾਵੇਗੀ ਮਸ਼ੀਨ

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਲਈ ਜਰਮਨੀ ਤੋਂ ਮੰਗਵਾਈ ਜਾਵੇਗੀ ਮਸ਼ੀਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਲਈ ਜਰਮਨੀ ਤੋਂ ਅਤਿ ਅਧੁਨਿਕ ਪ੍ਰਿੰਟਿੰਗ ਮਸ਼ੀਨ ਮੰਗਵਾ ਰਹੀ ਹੈ। ਇਹ ਪੂਰੀ ਤਰ੍ਹਾਂ ਕੰਪਿਊਟਰੀਕ੍ਰਿਤ ਹੋਵੇਗੀ। ਮਸ਼ੀਨ ਮਈ 2019 ਤੋਂ ਕਾਰਜ ਸ਼ੁਰੂ ਕਰ ਦੇਵੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦੱਸਿਆ ਕਿ ਪੂਰੀ ਤਰ੍ਹਾਂ ਵਾਤਾਵਰਨ ਪੱਖੀ ‘ਸੀਓ2’ ਨਿਊਟ੍ਰਲ ਫੋਰ ਕਲਰ ਪ੍ਰਿਟਿੰਗ ਮਸ਼ੀਨ ਦੀ ਕੀਮਤ ਕੋਈ ਅੱਠ ਕਰੋੜ ਰੁਪਏ ਦੇ ਕਰੀਬ ਹੈ ਅਤੇ ਇਹ ਗੁਰਦੁਆਰਾ ਰਕਾਬਗੰਜ ਸਥਿਤ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਸਥਾਪਤ ਕੀਤੀ ਜਾਵੇਗੀ। ਨਵੀਂ ਮਸ਼ੀਨ ਭਾਰਤ ਵਿਚ ਅਪਰੈਲ 2019 ਤੱਕ ਪੁੱਜ ਜਾਣ ਦੀ ਸੰਭਾਵਨਾ ਹੈ ਅਤੇ ਮਈ ਵਿਚ ਕੰਮ ਸ਼ੁਰੂ ਕਰ ਦੇਵੇਗੀ। ਇਹ ਮਸ਼ੀਨ ਇੱਕ ਦਿਨ ਵਿਚ 10,000 ਅੰਗ ਛਾਪਣ ਦੀ ਸਮਰੱਥਾ ਰੱਖਦੀ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿਦੇਸ਼ ਵਿਚ ਸ਼ਰਧਾਲੂਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਕੀਤੀ ਜਾ ਰਹੀ ਮੰਗ ਦੇ ਮੱਦੇਨਜ਼ਰ ਦਿੱਲੀ ਕਮੇਟੀ ਨੇ ਇਹ ਪਹਿਲਕਦਮੀ ਕੀਤੀ ਹੈ।

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …