ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਵਲੋਂ ਹੰਬਰਵੁੱਡ ਕਮਿਊਨਿਟੀ ਸੈਂਟਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਕਲੱਬ ਦੇ ਚੇਅਰਮੈਨ ਬਚਿੱਤਰ ਸਿੰਘ ਰਾਏ, ਮੀਤ ਪ੍ਰਧਾਨ ਸਰਵਨ ਸਿੰਘ ਹੇਅਰ, ਪ੍ਰੀਤਮ ਸਿੰਘ ਮਾਵੀ, ਕੈਸ਼ੀਅਰ ਡਾ. ਅਮਰ ਸਿੰਘ, ਸਕੱਤਰ ਪ੍ਰਮੋਧ ਚੰਦਰ ਸ਼ਰਮਾ, ਅਮਰੀਕ ਸਿੰਘ ਮਾਨ, ਅਮਰਜੀਤ ਸਿੰਘ ਬਲ, ਚੌਧਰੀ ਮਹਿੰਦਰ ਸਿੰਘ ਤਲਹਨ, ਅਮਰਜੀਤ ਸਿੰਘ ਸ਼ੇਰਗਿੱਲ, ਸੂਬੇਦਾਰ ਗੁਲਜ਼ਾਰ ਸਿੰਘ ਅਤੇ ਸਾਰੀ ਕਲੱਬ ਵਲੋਂ ਸ੍ਰੀ ਗਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਲੋਕਾਈ ਨੂੰ ਵਧਾਈਆਂ ਦਿੱਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਕਲੱਬ ਵਲੋਂ ਪਾਰਟੀ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
ਹੰਬਰਵੁੱਡ ਸੀਨੀਅਰ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
RELATED ARTICLES