ਸੁਪਰੀਮ ਕੋਰਟ ਜਨਵਰੀ ‘ਚ ਕਰੇਗਾ ਸੁਣਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਰੋਹੰਗੀਆ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਨੇ ਅੰਤਿਮ ਸੁਣਵਾਈ ਲਈ ਸਮਾਂ ਨਿਰਧਾਰਿਤ ਕੀਤਾ ਹੈ। ਹੁਣ ਸੁਪਰੀਮ ਕੋਰਟ ਅਗਲੇ ਸਾਲ ਜਨਵਰੀ ਮਹੀਨੇ ਵਿਚ ਇਸ ਸਬੰਧੀ ਸੁਣਵਾਈ ਕਰੇਗਾ। ਪਟੀਸ਼ਨ ਵਿਚ ਭਾਰਤ ਵਿਚ ਰਹਿ ਰਹੇ ਰੋਹੰਗੀਆ ਨੂੰ ਵਾਪਸ ਨਾ ਭੇਜਣ ਦੀ ਮੰਗ ਕੀਤੀ ਗਈ ਹੈ। ਜਦਕਿ ਕੇਂਦਰ ਸਰਕਾਰ ਨੇ ਦਲੀਲ ਦਿੰਦੇ ਹੋਏ ਕਿਹਾ ਕਿ ਮਾਮਲਾ ਅੰਤਰਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਨੀਤੀ ਨਾਲ ਜੁੜਿਆ ਹੋਇਆ ਹੈ ਅਤੇ ਅਦਾਲਤ ਨੂੂੰ ਇਸ ਵਿਚ ਦਖਲ ਨਹੀਂ ਦੇਣਾ ਚਾਹੀਦਾ। ਰੋਹੰਗੀਆ ਸ਼ਰਨਾਰਥੀਆਂ ਨੇ ਆਪਣੇ ਕੈਂਪਾਂ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਬਾਰੇ ਵੀ ਸ਼ਿਕਾਇਤ ਕੀਤੀ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਦੇਸ਼ ਨੂੰ ਰਿਫਿਊਜ਼ੀਆਂ ਦੀ ਰਾਜਧਾਨੀ ਨਹੀਂ ਬਣਨ ਦਿਆਂਗੇ ਅਤੇ ਅਜਿਹਾ ਨਹੀਂ ਹੋ ਸਕਦਾ ਕਿ ਕੋਈ ਵੀ ਆਏ ਅਤੇ ਦੇਸ਼ ਵਿਚ ਰਿਫਿਊਜ਼ੀ ਦੇ ਤੌਰ ‘ਤੇ ਰਹਿਣ ਲੱਗ ਪਵੇ।