ਕੀਤਾ ਸਪੱਸ਼ਟ – ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਫੌਜ ਮੁਖੀ ਜਨਰਲ ਵਿਪਿਨ ਰਾਵਤ ਨੇ ਪਾਕਿਸਤਾਨ ਦੇ ਮਾਮਲੇ ਵਿਚ ਸਾਫ ਸ਼ਬਦਾਂ ਵਿਚ ਕਿਹਾ ਹੈ ਕਿ ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਇਕ ਮੁਸਲਿਮ ਦੇਸ਼ ਬਣ ਚੁੱਕਾ ਹੈ। ਜੇਕਰ ਉਸ ਨੇ ਭਾਰਤ ਨਾਲ ਚੰਗੇ ਸਬੰਧ ਬਣਾਉਣੇ ਹਨ ਤਾਂ ਧਰਮ ਨਿਰਪੱਖ ਬਣਨਾ ਪਵੇਗਾ। ਰਾਵਤ ਨੇ ਕਿਹਾ ਕਿ ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ ਅਤੇ ਜੇਕਰ ਪਾਕਿਸਤਾਨ ਨੇ ਭਾਰਤ ਵਰਗਾ ਬਣਨਾ ਹੈ ਤਾਂ ਉਸ ਨੂੰ ਸੰਭਾਵਨਾਵਾਂ ਦੀ ਭਾਲ ਕਰਨੀ ਪਵੇਗੀ। ਧਿਆਨ ਰਹੇ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਮੌਕੇ ਭਾਰਤ ਨਾਲ ਦੋਸਤੀ ‘ਤੇ ਜ਼ੋਰ ਦਿੱਤਾ ਸੀ ਅਤੇ ਕਿਹਾ ਸੀ ਕਿ ਜੇ ਭਾਰਤ ਸਾਡੇ ਵੱਲ ਕਦਮ ਵਧਾਏਗਾ ਤਾਂ ਅਸੀਂ ਭਾਰਤ ਵੱਲ ਦੋ ਕਦਮ ਵਧਾਵਾਂਗੇ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …