ਕਰਤਾਰਪੁਰ ਸਾਹਿਬ ਲਾਂਘੇ ਲਈ ਰੱਖੇ ਗਏ ਨੀਂਹ ਪੱਥਰਾਂ ਤੋਂ ਬਾਅਦ ਨੇੜਲੇ ਖੇਤਰਾਂ ‘ਚ ਜ਼ਮੀਨਾਂ ਦੇ ਭਾਅ ਵਧੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਡੇਰਾ ਬਾਬਾ ਨਾਨਕ ਵਿਖੇ ਜਲਦ ਤੋਂ ਜਲਦ ਵਿਕਾਸ ਕਾਰਜ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਤਹਿਤ ਸਰਕਾਰ ਨੇ ਡੇਰਾ ਬਾਬਾ ਨਾਨਕ ਡਿਵੈਲਪਮੈਂਟ ਅਥਾਰਟੀ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਮਕਸਦ ਇਲਾਕੇ ਦੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਬਾਰੇ ਰਸਮੀ ਕਾਰਵਾਈ ਛੇਤੀ ਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਜਲਦ ਹੀ ਕਾਰਜ ਸ਼ੁਰੂ ਕੀਤੇ ਜਾਣਗੇ ਕਿਉਂਕਿ ਆਉਂਦੇ ਸਾਲ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਮੇਂ ਵੱਡੇ ਪੱਧਰ ‘ਤੇ ਸ਼ਰਧਾਲੂਆਂ ਦੀ ਆਮਦ ਹੋਵੇਗੀ। ਸ਼ਰਧਾਲੂਆਂ ਲਈ ਰਹਿਣ ਸਹਿਣ, ਸਾਫ ਪਾਣੀ, ਸੀਵਰੇਜ ਆਦਿ ਹੋਰ ਸਹੂਲਤਾਂ ਨੂੰ ਵੀ ਵਿਕਸਤ ਕਰਨ ਦੀ ਲੋੜ ਹੈ। ਇਸ ਸਬੰਧੀ ਫੈਸਲੇ 3 ਦਸੰਬਰ ਨੂੰ ઠਹੋਣ ਵਾਲੀ ઠਕੈਬਿਨਟ ਦੀ ਅਗਲੀ ਮੀਟਿੰਗ ਵਿਚ ਲਏ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਲਈ ਰੱਖੇ ਗਏ ਨੀਂਹ ਪੱਥਰਾਂ ਤੋਂ ਬਾਅਦ ਨੇੜਲੇ ਖੇਤਰਾਂ ਵਿਚ ਜ਼ਮੀਨਾਂ ਦੇ ਭਾਅ ਵੀ ਵਧ ਗਏ ਹਨ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …