ਕੋਲਾ ਘਪਲੇ ਨੂੰ ਲੈ ਕੇ ਕੇਜਰੀਵਾਲ ਨੇ ਕੀਤਾ ਸੀ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਹੋਰ ਵਰਕਰਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਰਿਹਾਇਸ਼ ‘ਤੇ ਧਰਨਾ ਦੇਣ ਦੇ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਾਲ 2012 ਵਿਚ ਕੋਲਾ ਘਪਲੇ ਮਾਮਲੇ ਨੂੰ ਲੈ ਕੇ ਦਿੱਲੀ ਸਰਕਾਰ ਦੇ ਮੰਤਰੀਆਂ ਅਤੇ ਕੇਜਰੀਵਾਲ ਨੇ ਡਾ. ਮਨਮੋਹਨ ਸਿੰਘ ਦੇ ਘਰ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਜਿਸ ਤੋਂ ਬਾਅਦ ਇਹ ਮਾਮਲਾ ਅਦਾਲਤ ਵਿਚ ਪਹੁੰਚ ਗਿਆ ਸੀ। ਅੱਜ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਕੇਜਰੀਵਾਲ ਅਤੇ ਹੋਰਨਾਂ ਨੂੰ ਬਰੀ ਕਰ ਦਿੱਤਾ ਹੈ।
Check Also
ਸੱਜਣ ਕੁਮਾਰ ਨੂੰ 21 ਫਰਵਰੀ ਨੂੰ ਸੁਣਵਾਈ ਜਾਵੇਗੀ ਸਜ਼ਾ
ਕਤਲ ਦੇ ਮਾਮਲੇ ਵਿਚ ਦੋਸ਼ੀ ਹੈ ਕਾਂਗਰਸੀ ਆਗੂ ਸੱਜਣ ਕੁਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ …