ਟਕਸਾਲੀ ਆਗੂ ਬਣਾਉਣਗੇ ਨਵਾਂ ਅਕਾਲੀ ਦਲ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਤੇ ਸੀਨੀਅਰ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਆਗੂਆਂ ਨੂੰ ਪਾਰਟੀ ਦਾ ਵਿਰੋਧ ਕਰਨ ਦੇ ਦੋਸ਼ ਹੇਠ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਫਾਰਗ ਕਰ ਦਿੱਤਾ ਗਿਆ ਸੀ। ਬ੍ਰਹਮਪੁਰਾ ਦੀ ਰਿਹਾਇਸ਼ ‘ਤੇ ਇਕੱਠੇ ਹੋਏ ਇਨ੍ਹਾਂ ਆਗੂਆਂ ਨੇ ਐਲਾਨ ਕੀਤਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਬਰਾਬਰ ਇਕ ਨਵੀਂ ਪਾਰਟੀ ਬਣਾਉਣਗੇ, ਜਿਸ ਨੂੰ ਸੰਨ 1920 ਵਿਚ ਸਥਾਪਤ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਸਿਧਾਂਤਾਂ ਅਤੇ ਪਰੰਪਰਾਵਾਂ ਅਨੁਸਾਰ ਚਲਾਇਆ ਜਾਵੇਗਾ। ਬ੍ਰਹਮਪੁਰਾ ਨੇ ਆਖਿਆ ਕਿ ਰਸਮੀ ਤੌਰ ‘ਤੇ ਨਵੀਂ ਪਾਰਟੀ ਬਣਾਉਣ ਦਾ ਫ਼ੈਸਲਾ ਕਰ ਲਿਆ ਗਿਆ ਹੈ, ਜਿਸਦਾ ਪੂਰਾ ਨਾਂ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਐਲਾਨਿਆ ਜਾਵੇਗਾ। ਉਨ੍ਹਾਂ ਬੈਂਸ ਭਰਾਵਾਂ ਅਤੇ ਸੁਖਪਾਲ ਖਹਿਰਾ ਵਰਗੇ ਹੋਰ ਆਗੂਆਂ ਨੂੂੰ ਨਵੀਂ ਪਾਰਟੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …