ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ ਸਥਾਪਿਤ ਕਰਨ ਦਾ ਲਿਆ ਫ਼ੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿਚ ਕਰਤਾਰਪੁਰ ਲਾਂਘੇ ਲਈ ਵਿਸ਼ੇਸ਼ ਮਤਾ ਪਾਸ ਕੀਤਾ ਗਿਆ। ਇਸ ਵਿਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਲਾਕੇ ਦੇ ਵਿਕਾਸ ਲਈ ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ ਸਥਾਪਿਤ ਕੀਤੀ ਜਾਵੇਗੀ। ਮੀਟਿੰਗ ਵਿਚ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਭਾਰਤ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਗਿਆ ਕਿ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਦੇ ਨਾਲ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਮੀਟਿੰਗ ਵਿਚ ਸਰਦ ਰੁੱਤ ਇਜਲਾਸ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ, ਜੋ ਇਸ ਮਹੀਨੇ 13 ਤੋਂ 15 ਦਸੰਬਰ ਤੱਕ ਹੋਵੇਗਾ। ਕੈਬਨਿਟ ਦੀ ਬੈਠਕ ਵਿਚ ਲੁਧਿਆਣਾ ਦੇ ਹਲਵਾਰਾ ਵਿਚ ਸਥਿਤ ਭਾਰਤੀ ਹਵਾਈ ਫੌਜ ਸਟੇਸ਼ਨ ਵਿਚ ਨਵੇਂ ਟਰਮੀਨਲ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …