ਕਿਹਾ – ਕੈਪਟਨ ਮੇਰੇ ਪਿਤਾ ਸਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਨਾ ਮੰਨਣ ਦੇ ਦਿੱਤੇ ਬਿਆਨ ‘ਤੇ ਨਵਜੋਤ ਸਿੱਧੂ ਨੇ ਸਫਾਈ ਦਿੱਤੀ ਹੈ। ਇਸ ਮਾਮਲੇ ਸਬੰਧੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੇਰੇ ਪਿਤਾ ਸਮਾਨ ਹਨ ਅਤੇ ਉਹ ਉਨ੍ਹਾਂ ਦਾ ਸਤਿਕਾਰ ਕਰਦੇ ਹਨ। ਸਿੱਧੂ ਨੇ ਇਸ ਸਾਰੇ ਮਾਮਲੇ ਨੂੰ ਆਪਣੇ ਪੱਧਰ ‘ਤੇ ਹੱਲ ਕਰਨ ਦੀ ਗੱਲ ਆਖੀ ਹੈ। ਇਸ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਨੇ ਵੀ ਇਸ ਮਾਮਲੇ ਨੂੰ ਜਾਣ ਬੁਝ ਕੇ ਤੂਲ ਦੇਣ ਦੀ ਗੱਲ ਆਖੀ ਸੀ। ਬੀਬੀ ਸਿੱਧੂ ਨੇ ਕਿਹਾ ਸੀ ਕਿ ਨਵਜੋਤ ਸਿੱਧੂ ਦਾ ਅਧੂਰਾ ਬਿਆਨ ਸੁਣ ਕੇ ਵਿਰੋਧ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਦੇ ਜਿਸ ਬਿਆਨ ਨੂੰ ਵਿਵਾਦਤ ਕਰਾਰ ਦਿੱਤਾ ਜਾ ਰਿਹਾ ਹੈ, ਉਸ ਬਿਆਨ ਵਿਚ ਵੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਪਿਤਾ ਸਮਾਨ ਦੱਸਿਆ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …