Breaking News
Home / ਪੰਜਾਬ / ਨਵਜੋਤ ਸਿੱਧੂ ਖਿਲਾਫ ਮੰਤਰੀਆਂ ਦਾ ਗੁੱਸਾ ਵਧਿਆ

ਨਵਜੋਤ ਸਿੱਧੂ ਖਿਲਾਫ ਮੰਤਰੀਆਂ ਦਾ ਗੁੱਸਾ ਵਧਿਆ

ਸਿੱਧੂ ਨੇ ਕਿਹਾ ਸੀ- ਅਮਰਿੰਦਰ ਤਾਂ ਫੌਜ ਦਾ ਕੈਪਟਨ, ਮੇਰਾ ਕੈਪਟਨ ਤਾਂ ਰਾਹੁਲ ਗਾਂਧੀ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਬਿਆਨ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਵਧਦਾ ਜਾ ਰਿਹਾ ਹੈ। ਪੰਜਾਬ ਕੈਬਨਿਟ ਦੇ ਜ਼ਿਆਦਾਤਰ ਮੰਤਰੀ ਸਿੱਧੂ ਦੇ ਖਿਲਾਫ ਹੋ ਗਏ ਹਨ। ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਸਿੱਧੂ ਮੁੱਖ ਮੰਤਰੀ ਬਣਨ ਦੀ ਲਾਲਸਾ ਕਰਕੇ ਇਹੋ ਜਿਹੇ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਕੈਪਟਨ ਖਿਲਾਫ ਸਾਜਿਸ਼ਾਂ ਰਚ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਿੱਧੂ ਨੇ ਕਿਹਾ ਸੀ ਕਿ ਅਮਰਿੰਦਰ ਤਾਂ ਫੌਜ ਦੇ ਕੈਪਟਨ ਹਨ, ਮੇਰੇ ਕੈਪਟਨ ਤਾਂ ਰਾਹੁਲ ਗਾਂਧੀ ਹਨ ਤੇ ਉਨ੍ਹਾਂ ਦੇ ਕਹੇ ਹੀ ਮੈਂ ਪਾਕਿਸਤਾਨ ਗਿਆ ਸੀ। ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਸਿੱਧੂ ਨੂੰ ਅਜਿਹੀ ਬਿਆਨਬਾਜ਼ੀ ਕਰਕੇ ਮੁੱਖ ਮੰਤਰੀ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ ਤੇ ਸਾਧੂ ਸਿੰਘ ਧਰਮਸੋਤ ਵੀ ਸਿੱਧੂ ਦਾ ਵਿਰੋਧ ਕਰ ਚੁੱਕੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਵਜੋਤ ਸਿੱਧੂ ਦੀਆਂ ਟਿੱਪਣੀਆਂ ਨੂੰ ਪਾਰਟੀ ਦਾ ਅੰਦਰੂਨੀ ਮਾਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਕੀ ਕਿਹਾ ਹੈ, ਇਹ ਮੀਡੀਆ ਲਈ ਮਸਾਲਾ ਹੋ ਸਕਦਾ ਹੈ ਪਰ ਇਹ ਘਰੇਲੂ ਮਾਮਲਾ ਹੈ ਤੇ ਘਰ ਅੰਦਰ ਬੈਠਕੇ ਹੀ ਹੱਲ ਕਰਾਂਗੇ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …