-5.5 C
Toronto
Sunday, February 1, 2026
spot_img
Homeਦੁਨੀਆਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚਿਤਾਵਨੀ

ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚਿਤਾਵਨੀ

ਅੱਤਵਾਦ ਨਾਲ ਨਜਿੱਠਣ ਲਈ ਨਰਿੰਦਰ ਮੋਦੀ ਦਾ ਦਿਓ ਸਾਥ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਰੱਖਿਆ ਮੰਤਰੀ ਜਿਮ ਮੈਟਿਸ ਨੇ ਪਾਕਿਸਤਾਨ ਨੂੰ ਇੱਕ ਸਖ਼ਤ ਸੰਦੇਸ਼ ਜਾਰੀ ਕੀਤਾ ਹੈ। ਮੈਟਿਸ ਨੇ ਕਿਹਾ ਹੈ ਕਿ ਸੰਯੁਕਤ ਰਾਸ਼ਟਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਏਸ਼ੀਆ ਵਿਚ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਾਕਿਸਤਾਨ ਨੂੰ ਉਨ੍ਹਾਂ ਦੇ ਯਤਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗੁਆਂਢੀ ਦੇਸ਼ ਅਫ਼ਗਾਨਿਸਤਾਨ ਵਿਚ ਯੁੱਧ ਖ਼ਤਮ ਕਰਨਾ ਹੈ ਤਾਂ ਪਾਕਿਸਤਾਨ ਨੂੰ ਤਾਲਿਬਾਨ ਨਾਲ ਸ਼ਾਂਤੀ ਗੱਲਬਾਤ ਵਿਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਣਗੀ ਪਵੇਗੀ। ਅਫ਼ਗਾਨਿਸਤਾਨ ਵਿਚ ਸ਼ਾਂਤੀ ਸਥਾਪਤ ਕਰਨ ਦੀ ਪ੍ਰਕਿਰਿਆ ਵਿਚ ਮਦਦ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਲਿਖੀ ਇੱਕ ਚਿੱਠੀ ਦੇ ਸਵਾਲ ‘ਤੇ ਮੈਟਿਸ ਨੇ ਇਹ ਜਵਾਬ ਦਿੱਤਾ।

RELATED ARTICLES
POPULAR POSTS