ਕਾਂਗਰਸੀ ਆਗੂਆਂ ਨੇ ਚੋਣ ਕਮਿਸ਼ਨਰ ਤੱਕ ਕੀਤੀ ਪਹੁੰਚ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਖਿਲਾਫ ਚੋਣ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਹਿਮਦ ਪਟੇਲ, ਕਪਿਲ ਸਿੱਬਲ ਅਤੇ ਕਮਲ ਨਾਥ ਨੇ ਚੋਣ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਕਿਹਾ ਕਿ ਅਮਿਤ ਸ਼ਾਹ ਨੇ ਤੇਲੰਗਾਨਾ ਵਿਚ ਕਾਂਗਰਸ ਦੇ ਚੋਣ ਮਨੋਰਥ ਪੱਤਰ ਬਾਰੇ ਗ਼ਲਤ ਬਿਆਨ ਬਾਜ਼ੀ ਕੀਤੀ ਹੈ। ਸਿੱਬਲ ਨੇ ਦੋਸ਼ ਲਾਇਆ ਕਿ ਅਮਿਤ ਸ਼ਾਹ ਨੇ ਫਿਰਕੂ ਮਾਹੌਲ ਖ਼ਰਾਬ ਕਰਨ ਦੀ ਵੀ ਕੋਸ਼ਿਸ਼ ਕੀਤੀ ਹੈ। ਇਸ ਦੇ ਨਾਲ ਹੀ ਕਪਿਲ ਸਿੱਬਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਇਸ ਦੇ ਲਈ ਅਮਿਤ ਸ਼ਾਹ ਨੂੰ ਨੋਟਿਸ ਜਾਰੀ ਕੀਤਾ ਜਾਵੇ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …