ਕਿਹਾ – ਨਹੀਂ ਲੜਾਂਗੀ 2019 ਦੀਆਂ ਲੋਕ ਸਭਾ ਚੋਣਾਂ
ਭੋਪਾਲ/ਬਿਊਰੋ ਨਿਊਜ਼
ਅਯੁੱਧਿਆ ਵਿਚ ਰਾਮ ਮੰਦਰ ਨਿਰਮਾਣ ਨੂੰ ਲੈ ਕੇ ਸਿਆਸਤ ਗਰਮਾ ਰਹੀ ਹੈ। ਭੋਪਾਲ ਵਿਚ ਗੱਲਬਾਤ ਕਰਦਿਆਂ ਹੁਣ ਕੇਂਦਰੀ ਮੰਤਰੀ ਓਮਾ ਭਾਰਤੀ ਨੇ ਵੀ ਰਾਮ ਮੰਦਰ ਅਤੇ ਗੰਗਾ ਲਈ ਕੰਮ ਕਰਨ ਦੀ ਗੱਲ ਕਹੀ ਹੈ। ਓਮਾ ਭਾਰਤੀ ਨੇ ਇਹ ਵੀ ਕਿਹਾ ਕਿ ਉਹ ਹੁਣ 2019 ਵਿਚ ਲੋਕ ਸਭਾ ਦੀ ਚੋਣ ਨਹੀਂ ਲੜੇਗੀ। ਜ਼ਿਕਰਯੋਗ ਹੈ ਕਿ ਓਮਾ ਭਾਰਤੀ ਰਾਮ ਮੰਦਰ ਅੰਦੋਲਨ ਦੇ ਆਗੂਆਂ ਵਿਚੋਂ ਇਕ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੀ ਆਉਂਦੀਆਂ ਲੋਕ ਸਭਾ ਚੋਣਾਂ ਨਾ ਲੜਨ ਦੀ ਗੱਲ ਕਹਿ ਚੁੱਕੇ ਹਨ।
ਓਮਾ ਭਾਰਤੀ ਨੇ ਚੋਣ ਨਾ ਲੜਨ ਦੀ ਗੱਲ ਕਰਦੇ ਹੋਏ ਇਹ ਵੀ ਕਿਹਾ ਕਿ ਉਨ੍ਹਾਂ ਸਿਹਤ ਦੇ ਕਾਰਨਾਂ ਕਰਕੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ , ਪਰ ਇਸਦਾ ਮਤਲਬ ਇਹ ਨਹੀਂ ਕਿ ਉਹ ਰਾਜਨੀਤੀ ਤੋਂ ਸੰਨਿਆਸ ਲੈ ਰਹੀ ਹੈ।
Check Also
ਰਾਹੁਲ ਗਾਂਧੀ ਨੇ ਸੰਸਦ ’ਚ ਨਾ ਬੋਲਣ ਦੇਣ ਦਾ ਲਗਾਇਆ ਗੰਭੀਰ ਆਰੋਪ
ਕਿਹਾ : ਵਿਰੋਧੀ ਧਿਰ ਦੇ ਸਵਾਲਾਂ ਦਾ ਵੀ ਨਹੀਂ ਦਿੱਤਾ ਜਾਂਦਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ …