3 ਮਜ਼ਦੂਰਾਂ ਦੀ ਹੋਈ ਮੌਤ, ਕਈ ਜ਼ਖ਼ਮੀ
ਬਰਨਾਲਾ/ਬਿਊਰੋ ਨਿਊਜ਼
ਬਰਨਾਲਾ ਵਿਚ ਅੱਜ ਇੱਕ ਫੈਕਟਰੀ ਨੂੰ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਂਸਲ ਇੰਡਸਟਰੀਜ਼, ਜੋ ਕਿ ਪਿੰਡ ਉਗੋਕੇ ਵਿਖੇ ਸਥਿਤ ਹੈ, ਨੂੰ ਅੱਜ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਇਸ ਫੈਕਟਰੀ ਵਿਚ ਫੋਮ ਬਣਾਈ ਜਾਂਦੀ ਹੈ। ਇਸ ਹਾਦਸੇ ਵਿਚ ਕਈ ਵਿਅਕਤੀ ਜ਼ਖਮੀ ਵੀ ਹੋਏ ਹਨ, ਜਿਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਬਰਨਾਲਾ ਦੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਭਿਆਨਕ ਅੱਗ ਕਾਰਨ 32 ਸਾਲਾਂ ਦੇ ਸਾਧੂ ਸਿੰਘ, 23 ਸਾਲਾਂ ਦੇ ਸਿਕੰਦਰ ਸਿੰਘ ਤੇ 24 ਸਾਲਾਂ ਦੇ ਜਗਜੀਤ ਸਿੰਘ ਦੀ ਮੌਤ ਹੋਈ ਹੈ। ਦੱਸਿਆ ਗਿਆ ਕਿ ਜਗਜੀਤ ਦਾ ਅਜੇ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …