Breaking News
Home / ਪੰਜਾਬ / ਧੀ ਦੇ ਕਤਲ ਮਾਮਲੇ ਵਿਚੋਂ ਜਗੀਰ ਕੌਰ ਬਰੀ

ਧੀ ਦੇ ਕਤਲ ਮਾਮਲੇ ਵਿਚੋਂ ਜਗੀਰ ਕੌਰ ਬਰੀ

ਹਾਈਕੋਰਟ ਨੇ ਦਿੱਤੀ ਬੀਬੀ ਨੂੰ ਵੱਡੀ ਰਾਹਤ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੇ ਚੋਣ ਲੜਨ ਦਾ ਰਾਹ ਵੀ ਹੋਇਆ ਪੱਧਰਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ਵਿਚ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਇਸ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ। ਇਸਦੇ ਨਾਲ ਹੀ ਬੀਬੀ ਜਗੀਰ ਕੌਰ ਲਈ ਜਿੱਥੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਮੁੜ ਹਾਸਲ ਕਰਨ ਦਾ ਰਾਹ ਖੁੱਲ੍ਹ ਗਿਆ ਹੈ, ਉਥੇ ਉਹ ਹੁਣ ਵਿਧਾਨ ਸਭਾ ਜਾਂ ਲੋਕ ਸਭਾ ਚੋਣ ਵੀ ਲੜ ਸਕਦੀ ਹੈ। ਹਾਈਕੋਰਟ ਨੇ ਹਰਪ੍ਰੀਤ ਕੌਰ ਉਰਫ ਰੋਜੀ ਦੀ ਹੱਤਿਆ ਮਾਮਲੇ ਵਿਚ ਦੋਸ਼ੀ ਬੀਬੀ ਜਗੀਰ ਕੌਰ ਤੇ ਹੋਰਨਾਂ ਨੂੰ ਸੀਬੀਆਈ ਅਦਾਲਤ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਜਿਸ ਦੇ ਤਹਿਰ ਸੀਬੀਆਈ ਅਦਾਲਤ ਨੇ ਪੰਜ ਸਾਲ ਦੀ ਸਜ਼ਾ ਸੁਣਾਈ ਸੀ।
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਦੀ ਧੀ ਹਰਪ੍ਰੀਤ ਕੌਰ ਦੀ 20 ਅਪਰੈਲ 2000 ਨੂੰ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ। ਇਸ ਤੋਂ ਦੂਸਰੇ ਦਿਨ ਹਰਪ੍ਰੀਤ ਕੌਰ ਦਾ ਅੰਤਿਮ ਸਸਕਾਰ ਕਰ ਦਿਤਾ ਗਿਆ ਸੀ। ਇਸ ਤੋਂ ਕੁਝ ਦਿਨ ਮਗਰੋਂ ਬੇਗੋਵਾਲ ਨਿਵਾਸੀ ਕਮਲਜੀਤ ਸਿੰਘ ਨੇ ਕਿਹਾ ਸੀ ਕਿ ਉਹ ਹਰਪ੍ਰੀਤ ਦਾ ਪਤੀ ਹੈ ਅਤੇ ਹਰਪ੍ਰੀਤ ਗਰਭਵਤੀ ਸੀ, ਜਿਸ ਤੋਂ ਬਾਅਦ ਕਮਲਜੀਤ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ। ਸੀਬੀਆਈ ਨੇ 3 ਅਕਤੂਬਰ 2000 ਨੂੰ ਬੀਬੀ ਜਗੀਰ ਕੌਰ ਸਮੇਤ ਪਰਮਜੀਤ ਸਿੰਘ, ਸੱਤਿਆ ਦੇਵੀ, ਦਲਵਿੰਦਰ ਕੌਰ, ਹਰਵਿੰਦਰ ਸਿੰਘ, ਸੰਜੀਵ ਕੁਮਾਰ, ਬਲਵਿੰਦਰ ਸਿੰਘ ਤੇ ਨਿਸ਼ਾਨ ਸਿੰਘ ਖਿਲਾਫ ਹੱਤਿਆ, ਜਬਰਦਸਤੀ ਗਰਭਪਾਤ ਕਰਨ ਅਤੇ ਹੱਤਿਆ ਦੀ ਸਾਜਿਸ਼ ਰਚਣ ਤਹਿਤ ਮਾਮਲਾ ਦਰਜ ਕੀਤਾ ਸੀ।

Check Also

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹੁਣ ਫਿਨਲੈਂਡ ਤੋਂ ਲੈਣਗੇ ਟ੍ਰੇਨਿੰਗ

ਦਿੱਲੀ ’ਚ ਐਮਓਯੂ ਕੀਤਾ ਗਿਆ ਸਾਈਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਰਹੇ ਮੌਜੂਦ …