ਕਿਹਾ- ਮੋਦੀ ਖੁਦ ਨੂੰ ਉੱਚਾ ਦਿਖਾਉਣ ਲਈ ਮਹਾਨ ਸ਼ਖਸ਼ੀਅਤਾਂ ਨੂੰ ਦਿਖਾ ਸਕਦੇ ਹਨ ਨੀਵਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਮਨਜੂਰੀ ਤੋਂ ਬਾਅਦ ਸਿਆਸਤ ਸ਼ੁਰੂ ਹੋ ਗਈ ਹੈ। ਦੇਸ਼ ਦੀ ਵੰਡ ਸਮੇਂ ਕਾਂਗਰਸ ਦੀਆਂ ਗਲਤੀਆਂ ਕਾਰਨ ਕਰਤਾਰਪੁਰ ਸਾਹਿਬ ਦੇ ਪਾਕਿਸਤਾਨ ‘ਚ ਚਲੇ ਜਾਣ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਲਟਵਾਰ ਕੀਤਾ ਹੈ। ਰਾਹੁਲ ਨੇ ਦੋਸ਼ ਲਾਇਆ ਕਿ ਮੋਦੀ ਖੁਦ ਨੂੰ ਉਚਾ ਦਿਖਾਉਣ ਲਈ ਮਹਾਤਮਾ ਗਾਂਧੀ, ਸਰਦਾਰ ਪਟੇਲ ਅਤੇ ਕਈ ਮਹਾਨ ਸ਼ਖਸੀਅਤਾਂ ਨੂੰ ਨੀਵਾਂ ਦਿਖਾ ਸਕਦੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਦਾਰ ਪਟੇਲ ‘ਤੇ ਸਵਾਲ ਚੁੱਕ ਰਹੇ ਹਨ ਕਿ ਉਸ ਸਮੇਂ ਦੇ ਨੇਤਾਵਾਂ ਦੀ ਸੂਝ ਬੂਝ ਦੀ ਕਮੀ ਕਾਰਨ ਕਰਤਾਰਪੁਰ ਸਾਹਿਬ ਪਾਕਿਸਤਾਨ ਵਾਲੇ ਪਾਸੇ ਰਹਿ ਗਿਆ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …