ਵਿਚੋਲੀਏ ਮਿਸ਼ੇਲ ਨੂੰ ਦੁਬਈ ਤੋਂ ਲਿਆਂਦਾ ਦਿੱਲੀ
ਨਵੀਂ ਦਿੱਲੀ/ਬਿਊਰੋ ਨਿਊਜ਼
ਅਗਸਤਾ ਵੈਸਟਲੈਂਡ ਹੈਲੀਕਾਪਟਰ ਘੋਟਾਲਾ ਮਾਮਲੇ ਵਿਚ ਭਾਰਤ ਨੂੰ ਵੱਡੀ ਸਫਲਤਾ ਮਿਲੀ ਹੈ। 3600 ਕਰੋੜ ਰੁਪਏ ਦੇ ਇਸ ਵੀਵੀਆਈਪੀ ਸੌਦੇ ਦੇ ਕਥਿਤ ਵਿਚੋਲੀਏ ਅਤੇ ਬ੍ਰਿਟਿਸ਼ ਨਾਗਰਿਕ ਕ੍ਰਿਸਟੀਨ ਮਿਸ਼ੇਲ ਨੂੰ ਦੁਬਈ ਤੋਂ ਭਾਰਤ ਲਿਆਂਦਾ ਗਿਆ ਹੈ। ਇਹ ਅਪਰੇਸ਼ਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਅਗਵਾਈ ਵਿਚ ਚਲਾਇਆ ਗਿਆ। ਈਡੀ ਨੇ ਜੂਨ 2016 ਵਿਚ ਮਿਸ਼ੇਲ ਦੇ ਖਿਲਾਫ ਚਾਰਜਸ਼ੀਟ ਦਰਜ ਕੀਤੀ ਸੀ। ਇਸ ਵਿਚ ਕਿਹਾ ਗਿਆ ਸੀ ਕਿ ਉਸ ਨੇ ਅਗਸਤਾ ਵੈਸਟਲੈਂਡ ਤੋਂ ਕਰੀਬ 226 ਕਰੋੜ ਰੁਪਏ ਲਏ ਸਨ। ਮਿਸ਼ੇਲ ਨੂੰ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਜਿਥੇ ਅਦਾਲਤ ਨੇ ਉਸ ਨੂੰ 5 ਦਿਨਾਂ ਸੀ.ਬੀ.ਆਈ. ਹਿਰਾਸਤ ਵਿਚ ਭੇਜ ਦਿੱਤਾ ਹੈ।
ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਯੂਪੀਏ ਦੀ ਸਰਕਾਰ ਸਮੇਂ ਦੇਸ਼ ਵਿਚ ਵੀਵੀਆਈਪੀ ਹੈਲੀਕਾਪਟਰ ਦਾ ਘੋਟਾਲਾ ਹੋਇਆ ਸੀ। ਅਸੀਂ ਇਸ ਘੋਟਾਲੇ ਦੀ ਜਾਂਚ ਸ਼ੁਰੂ ਕਰਵਾਈ ਅਤੇ ਹੁਣ ਰਾਜਦਾਰ ਸਾਡੇ ਹੱਥ ਲੱਗ ਗਿਆ ਹੈ ਜੋ ਕਈ ਭੇਦ ਖੋਲ੍ਹੋਗਾ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …