ਧਮਾਕੇ ਦੌਰਾਨ ਤਿੰਨ ਵਿਅਕਤੀਆਂ ਦੀ ਗਈ ਸੀ ਜਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਵਿਚ ਪੈਂਦੇ ਰਾਜਾਸਾਂਸੀ ਨਿਰੰਕਾਰੀ ਭਵਨ ‘ਤੇ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਦੋਵੇਂ ਮੁਲਜ਼ਮਾਂ ਅਵਤਾਰ ਸਿੰਘ ਤੇ ਬਿਕਰਮਜੀਤ ਸਿੰਘ ਦਾ ਪੁਲਿਸ ਰਿਮਾਂਡ ਛੇ ਦਿਨ ਤਕ ਹੋਰ ਵਧ ਗਿਆ ਹੈ। ਪੁਲਿਸ ਨੇ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਨ੍ਹਾਂ ਦੋਵਾਂ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਧਿਆਨ ਰਹੇ ਕਿ ਲੰਘੀ 18 ਨਵੰਬਰ ਨੂੰ ਰਾਜਾਸਾਂਸੀ ਹਲਕੇ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ਵਿੱਚ ਗ੍ਰਨੇਡ ਧਮਾਕਾ ਹੋਇਆ ਸੀ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 19 ਵਿਅਕਤੀ ਜ਼ਖ਼ਮੀ ਹੋਏ ਸਨ। ਪੁਲਿਸ ਨੇ 21 ਨਵੰਬਰ ਨੂੰ ਬਿਕਰਮਜੀਤ ਸਿੰਘ ਤੇ 24 ਨਵੰਬਰ ਨੂੰ ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ, ਉਦੋਂ ਤੋਂ ਹੀ ਇਹ ਦੋਵੇਂ ਪੁਲਿਸ ਰਿਮਾਂਡ ‘ਤੇ ਹਨ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …