11.7 C
Toronto
Wednesday, September 23, 2026
spot_img
Homeਪੰਜਾਬਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਫੜਿਆ

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਫੜਿਆ

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਫੜਿਆਸੰਗਰੂਰ/ਬਿਊਰੋ ਨਿਊਜ਼
ਵਿਜੀਲੈਂਸ ਬਿਊਰੋ ਸੰਗਰੂਰ ਵਲੋਂ 28 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਇੱਕ ਸਹਾਇਕ ਥਾਣੇਦਾਰ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਡੀ. ਐਸ. ਪੀ. ਵਿਜੀਲੈਂਸ ਬਿਊਰੋ ਸੰਗਰੂਰ ਹੰਸ ਰਾਜ ਨੇ ਦੱਸਿਆ ਕਿ ਥਾਣਾ ਲਹਿਰਾ ਦੇ ਸਹਾਇਕ ਥਾਣੇਦਾਰ ਬਿੱਲੂ ਸਿੰਘ ਵਲੋਂ ਹਰਿਆਣਾ ਦੇ ਇੱਕ ਨੌਜਵਾਨ ਪਾਸੋਂ ਨਸ਼ੀਲੀਆਂ ਗੋਲੀਆਂ ਵੇਚਣ ਦਾ ਪਰਚਾ ਦਰਜ਼ ਕਰਨ ਦਾ ਡਰਾਵਾ ਦੇ ਕੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਜਦਕਿ ਮਾਮਲਾ 80 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ ਅਤੇ ਥਾਣੇਦਾਰ ਤੈਅ ਕੀਤੇ ਪੈਸਿਆਂ ਵਿਚੋਂ ਦੂਸਰੀ ਕਿਸ਼ਤ ਵਜੋਂ ਅੱਜ 28 ਹਜਾਰ ਰੁਪਏ ਲੈਣ ਆਇਆ ਸੀ, ਜਿੱਥੋਂ ਵਿਜੀਲੈਂਸ ਬਿਊਰੋ ਸੰਗਰੂਰ ਦੀ ਟੀਮ ਵਲੋਂ ਮੁਲਜ਼ਮ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

RELATED ARTICLES
POPULAR POSTS