13.5 C
Toronto
Wednesday, September 23, 2026
spot_img
Homeਪੰਜਾਬਐਸਜੀਪੀਸੀ ਪ੍ਰਧਾਨ ਨੇ ਪੰਚਾਇਤ ਚੋਣਾਂ ਅੱਗੇ ਪਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ...

ਐਸਜੀਪੀਸੀ ਪ੍ਰਧਾਨ ਨੇ ਪੰਚਾਇਤ ਚੋਣਾਂ ਅੱਗੇ ਪਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਐਸਜੀਪੀਸੀ ਪ੍ਰਧਾਨ ਨੇ ਪੰਚਾਇਤ ਚੋਣਾਂ ਅੱਗੇ ਪਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰਕਿਹਾ – ਦਸੰਬਰ ਮਹੀਨਾ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨਾਲ ਹੈ ਸਬੰਧਤ
ਅੰਮ੍ਰਿਤਸਰ/ਬਿਊਰੋ ਨਿਊਜ਼
ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿੱਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਲੌਂਗੋਵਾਲ ਨੇ ਕਿਹਾ ਹੈ ਕਿ ਦਸੰਬਰ ਮਹੀਨਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਤੇ ਅਨੇਕਾਂ ਗੁਰਸਿੱਖਾਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਹੈ। ਇਸ ਮਹੀਨੇ ਨਾਲ ਸਮੁੱਚੀ ਸਿੱਖ ਕੌਮ ਦੀਆਂ ਵੈਰਾਗਮਈ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਸਮੁੱਚੀ ਕੌਮ ਵੱਲੋਂ ਸ਼ਰਧਾ ਤੇ ਵੈਰਾਗ ਦੀ ਭਾਵਨਾ ਨਾਲ ਮਨਾਇਆ ਜਾਂਦਾ ਹੈ। ਅਜਿਹੇ ਸਮੇਂ ਪੰਜਾਬ ਦੇ ਪਿੰਡਾਂ ਅੰਦਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣੀਆਂ ਠੀਕ ਨਹੀਂ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਅੱਗੇ ਪਾ ਦਿੱਤੀਆਂ ਜਾਣ।

RELATED ARTICLES
POPULAR POSTS