ਰੰਧਾਵਾ ਨੇ ਸਰਕਾਰ ਨਾਲ ਪ੍ਰਗਟਾਈ ਨਰਾਜ਼ਗੀ ਅਤੇ ਕਿਸਾਨਾਂ ਦੀ ਕੀਤੀ ਹਮਾਇਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕਿਸਾਨ ਖੰਡ ਮਿੱਲਾਂ ਦੇ ਬਾਹਰ ਧਰਨੇ ਦੇ ਰਹੇ ਹਨ ਅਤੇ ਹਾਈਵੇਅ ਜਾਮ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਾਈਵੇਟ ਖੰਡ ਮਿੱਲਾਂ ਦੀ ਮਨੋਪਲੀ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਸਹਿਕਾਰੀ ਮਿੱਲਾਂ ਦੀ ਸਮਰਥਾ ਵਧਾ ਦਿੱਤੀ ਜਾਵੇਗੀ ਤਾਂ ਕਿ ਪੰਜਾਬ ਦੇ ਕਿਸਾਨ ਆਪਣਾ ਗੰਨਾ ਪ੍ਰਾਈਵੇਟ ਮਿੱਲਾਂ ਵਿੱਚ ਨਹੀਂ ਬਲਕਿ ਸਹਿਕਾਰੀ ਮਿੱਲਾਂ ਨੂੰ ਦੇਣ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ 9 ਕੋਆਪਰੇਟਿਵ ਮਿੱਲਾਂ ਹਨ ਤੇ ਇਨ੍ਹਾਂ ਦੀ ਸਮਰਥਾ ਵਧਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਆਉਣ ਵਾਲੇ ਸਮੇਂ ਵਿੱਚ ਪ੍ਰਾਈਵੇਟ ਮਿੱਲਾਂ ਨਾਲੋਂ ਕੋਆਪਰੇਟਿਵ ਮਿੱਲਾਂ ਵਿੱਚ ਵੱਧ ਗੰਨਾ ਪੀੜਿਆ ਜਾਵੇਗਾ ਤੇ ਕਿਸਾਨਾਂ ਨੂੰ ਵੀ ਸਮੇਂ ਸਿਰ ਗੰਨੇ ਦੀ ਕੀਮਤ ਅਦਾ ਕਰ ਦਿੱਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਅਥਾਰਿਟੀ ਦੇਣ ਤਾਂ ਉਹ ਇਸ ਮੁੱਦੇ ਦਾ ਪੱਕਾ ਹੱਲ ਕੱਢ ਦੇਣਗੇ। ਰੰਧਾਵਾ ਨੇ ਆਪਣੀ ਹੀ ਸਰਕਾਰ ਪ੍ਰਤੀ ਅਫਸੋਸ ਜਤਾਇਆ ਤੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਹੈ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …