ਹੁਣ 310 ਰੁਪਏ ਪ੍ਰਤੀ ਕੁਇੰਟਲ ਖ਼ਰੀਦਿਆ ਜਾਵੇਗਾ ਗੰਨਾ
ਪਰ ਨੈਸ਼ਨਲ ਹਾਈਵੇਅ ਤੋਂ ਗੰਨਾ ਕਿਸਾਨਾਂ ਨੇ ਨਹੀਂ ਚੁੱਕਿਆ ਧਰਨਾ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖੰਡ ਮਿੱਲ ਮਾਲਕ ਐਸੋਸੀਏਸ਼ਨ ਦੀ ਚੰਡੀਗੜ੍ਹ ਵਿਖੇ ਹੋਈ ਅਹਿਮ ਮੀਟਿੰਗ ਵਿਚ ਨਿੱਜੀ ਖੰਡ ਮਿੱਲਾਂ ਵਲੋਂ ਤੁਰੰਤ ਗੰਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਵਿਚ ਫ਼ੈਸਲਾ ਹੋਇਆ ਕਿ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਦਾ ਗੰਨਾ 310 ਰੁਪਏ ਪ੍ਰਤੀ ਕੁਇੰਟਲ ਖ਼ਰੀਦਿਆ ਜਾਵੇਗਾ। ਖੰਡ ਮਿੱਲਾਂ ਕਿਸਾਨਾਂ ਦਾ ਗੰਨਾ 285 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਖ਼ਰੀਦਣਗੀਆਂ, ਜਦਕਿ 25 ਰੁਪਏ ਪ੍ਰਤੀ ਕੁਇੰਟਲ ਪੰਜਾਬ ਸਰਕਾਰ ਵਲੋਂ ਦਿੱਤੇ ਜਾਣਗੇ। ਪਿਛਲੇ ਸਾਲ ਦੇ ਬਕਾਏ ਵਿਚੋਂ 67 ਕਰੋੜ ਰੁਪਏ ਪੰਜਾਬ ਸਰਕਾਰ ਦੇਵੇਗੀ। ਜਦਕਿ ਬਾਕੀ ਬਕਾਇਆ ਮਿੱਲਾਂ ਵੱਲੋਂ ਖੰਡ ਵੇਚ ਕੇ ਦਿੱਤਾ ਜਾਵੇਗਾ। ਗੰਨਾ ਉਤਪਾਦਕ ਚਾਲੂ ਸਾਲ ਦੌਰਾਨ ਗੰਨੇ ਦੀ ਕੀਮਤ ਬਾਰੇ ਵੀ ਤੁਰੰਤ ਅਦਾਇਗੀ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਖੰਡ ਮਿੱਲ ਫਗਵਾੜਾ, ਮੁਕੇਰੀਆਂ ਅਤੇ ਦਸੂਹਾ ਵਿਖੇ ਧਰਨਾ ਵੀ ਲਗਾਇਆ ਹੋਇਆ ਹੈ ਅਤੇ ਕਿਸਾਨਾਂ ਨੇ ਧਰਨਾ ਸਮਾਪਤ ਕਰਨ ਤੋਂ ਅਜੇ ਤੱਕ ਇਨਕਾਰ ਕੀਤਾ ਹੈ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …