ਜੰਮੂ ਯੂਨੀਵਰਸਿਟੀ ਦੇ ਪ੍ਰੋਫੈਸਰ ਨੇ ਭਗਤ ਸਿੰਘ ਨੂੰ ਦੱਸਿਆ ‘ਅੱਤਵਾਦੀ’
ਜੰਮੂ : ਜੰਮੂ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਮੁਹੰਮਦ ਤਾਜੂਦੀਨ ਨੇ ਸ਼ਹੀਦ ਭਗਤ ਸਿੰਘ ਨੂੰ ਕਥਿਤ ਤੌਰ ‘ਤੇ ‘ਅੱਤਵਾਦੀ’ ਆਖ ਕੇ ਵਿਵਾਦ ਪੈਦਾ ਕਰ ਦਿੱਤਾ ਹੈ। ਵਾਈਸ ਚਾਂਸਲਰ ਪ੍ਰੋਫ਼ੈਸਰ ਮਨੋਜ ਕੇ ਧਰ ਨੇ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਉਂਦਿਆਂ ਪ੍ਰੋਫ਼ੈਸਰ ਤਾਜੂਦੀਨ ਦੇ ਪੜ੍ਹਾਉਣ ‘ਤੇ ਰੋਕ ਲਗਾ ਦਿੱਤੀ ਹੈ। ਵਿਦਿਆਰਥੀਆਂ ਨੇ ਪ੍ਰੋਫ਼ੈਸਰ ਦੀ ਮੁਅੱਤਲੀ ਦੀ ਮੰਗ ਕਰਦਿਆਂ ਰੋਸ ਮੁਜ਼ਾਹਰੇ ਕੀਤੇ। ਪ੍ਰੋਫ਼ੈਸਰ ਨੇ ਰਾਜਨੀਤੀ ਵਿਗਿਆਨ ਵਿਭਾਗ ਵਿਚ ਪਿਛਲੇ ਦਿਨੀਂ ਦਿੱਤੇ ਲੈਕਚਰ ਦੌਰਾਨ ਇਹ ਵਿਵਾਦਤ ਟਿੱਪਣੀ ਕੀਤੀ। ਇਸ ਮਗਰੋਂ ਵਿਦਿਆਰਥੀਆਂ ਨੇ ਇਹ ਮਾਮਲਾ ਵਾਈਸ ਚਾਂਸਲਰ ਕੋਲ ਉਠਾਇਆ। ਜੰਮੂ ਯੂਨੀਵਰਸਿਟੀ ਦੇ ਤਰਜਮਾਨ ਡਾਕਟਰ ਵਿਨੇ ਥੂਸੂ ਨੇ ਦੱਸਿਆ, ”ਰਾਜਨੀਤੀ ਵਿਗਿਆਨ ਵਿਭਾਗ ਦੇ ਕੁਝ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਕੋਲ ਇਹ ਮਾਮਲਾ ਉਠਾਉਂਦਿਆਂ ਉਨ੍ਹਾਂ ਨੂੰ ਸਬੂਤ ਵਜੋਂ ਸੀਡੀ ਵੀ ਸੌਂਪੀ ਹੈ।” ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਬਾਰੇ ਡੀਨ ਜਾਂਚ ਕਮੇਟੀ ਦੀ ਅਗਵਾਈ ਕਰਨਗੇ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …