Breaking News
Home / ਕੈਨੇਡਾ / ਸਿੱਖ ਸਪਿਰਚੂਅਲ ਸੈਂਟਰ ਰੈਕਸਡੇਲ ਗੁਰਦੁਆਰਾ ਸਾਹਿਬ ਵਿਖੇ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦਾ ਸ਼ੁਕਰਾਨਾ ਦਿਵਸ 7 ਦਸੰਬਰ ਨੂੰ

ਸਿੱਖ ਸਪਿਰਚੂਅਲ ਸੈਂਟਰ ਰੈਕਸਡੇਲ ਗੁਰਦੁਆਰਾ ਸਾਹਿਬ ਵਿਖੇ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦਾ ਸ਼ੁਕਰਾਨਾ ਦਿਵਸ 7 ਦਸੰਬਰ ਨੂੰ

ਉਨਟਾਰੀਓ : ਸਿੱਖਾਂ ਦੀਆਂ ਚਿਰਾਂ ਤੋਂ ਕੀਤੀਆਂ ਜਾਂਦੀਆਂ ਅਰਦਾਸਾਂ ਨੂੰ ਉਸ ਵੇਲੇ ਬੂਰ ਪਿਆ, ਜਦੋਂ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਜਨਾਬ ਇਮਰਾਨ ਖਾਨ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦਾ ਐਲਾਨ ਕੀਤਾ। ਵਾਹਿਗੁਰੂ ਅਕਾਲ ਪੁਰਖ ਦੀ ਰਹਿਮਤ ਦੇ ਨਾਲ ਸਿੱਖ ਕੌਮ ਨੂੰ ਪਾਕਿਸਤਾਨ ਸਰਕਾਰ ਦਾ ਇਹ ਇਕ ਬਹੁਤ ਵੱਡਾ ਤੋਹਫਾ ਹੈ। ਜਿਸਦੇ ਨਾਲ ਸਾਡੀ ਕੌਮ ਗਦ ਗਦ ਕਰ ਉਠੀ ਹੈ। ਉਨਟਾਰੀਓ ਗੁਰਦੁਆਰਾਜ਼ ਕਮੇਟੀ ਅਤੇ ਸਮੁੱਚੀਆਂ ਸਿੱਖ ਸੰਗਤ ਵਲੋਂ ਪਾਕਿਸਤਾਨ ਸਰਕਾਰ ਦਾ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਦਾ ਧੰਨਵਾਦ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਉਨਟਾਰੀਓ ਗੁਰਦੁਆਰਾਜ਼ ਕਮੇਟੀ ਦੇ ਬੁਲਾਰੇ ਅਮਰਜੀਤ ਸਿੰਘ ਮਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸਿੱਖ ਸਪਿਰਚੂਅਲ ਸੈਂਟਰ ਰੈਕਸਡੇਲ ਗੁਰਦੁਆਰਾ ਸਾਹਿਬ ਵਿਖੇ 7 ਦਸੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 9 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪੈਣਗੇ। ਕਥਾ ਕੀਰਤਨ, ਢਾਡੀ ਵਾਰਾਂ ਉਪਰੰਤ ਪੰਥਕ ਵਿਚਾਰਾਂ ਹੋਣਗੀਆਂ। ਪਾਕਿਸਤਾਨ ਦੇ ਵਜ਼ੀਰੇ ਆਜ਼ਮ ਜਨਾਬ ਇਮਰਾਨ ਖਾਨ ਨੂੰ ਸਨਮਾਨਤ ਕੀਤਾ ਜਾਵੇਗਾ। ਹੋਰ ਜਿਨ੍ਹਾਂ ਜਿਨ੍ਹਾਂ ਵੀ ਕਰਤਾਰਪੁਰ ਸਾਹਿਬ ਲਾਂਘੇ ਖੁੱਲ੍ਹਵਾਉਣ ਵਿਚ ਯੋਗਦਾਨ ਪਾਇਆ, ਉਨ੍ਹਾਂ ਦਾ ਧੰਨਵਾਦ ਕੀਤਾ ਜਾਵੇਗਾ। ਸਮੁੱਚੀਆਂ ਸੰਗਤਾਂ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ 9 ਦਸੰਬਰ ਦਿਨ ਐਤਵਾਰ ਨੂੰ ਹੁੰਮ ਹੁੰਮਾ ਕੇ ਪਹੁੰਚ ਕੇ ਆਓ ਰਲ ਮਿਲ ਕੇ ਗੁਰੂ ਦਾ ਸ਼ੁਕਰਾਨਾ ਕਰੀਏ ਅਤੇ ਖੁਸ਼ੀਆਂ ਦਾ ਇਜ਼ਹਾਰ ਕਰੀਏ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …