ਮਾਨਸਾ : ਸਰਬੱਤ ਖਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਾਨਸਾ ਦੀ ਅਦਾਲਤ ਨੇ ਅਸਲੇ ਦੇ ਕੇਸ ਵਿਚੋਂ ਬਰੀ ਕਰ ਦਿੱਤਾ ਹੈ। ਇਹ ਕੇਸ ਅਕਾਲੀ-ਭਾਜਪਾ ਸਰਕਾਰ ਵੇਲੇ ਥਾਣਾ ਸਦਰ ਮਾਨਸਾ ਵਿਚ 27 ਅਗਸਤ 2014 ਨੂੰ ਧਾਰਾ 420, 468, 471, 25, 54, 59 ਅਸਲਾ ਐਕਟ ਤਹਿਤ ਦਰਜ ਹੋਇਆ ਸੀ। ਉਸ ਵੇਲੇ ਦਾਦੂਵਾਲ ਕਸਬਾ ਭੀਖੀ ਦੇ ਪੁਲਿਸ ਸਟੇਸ਼ਨ ਵਿਚ ਕਿਸੇ ਹੋਰ ਮਾਮਲੇ ਵਿਚ ਹਿਰਾਸਤ ਵਿਚ ਸਨ। ਵਧੀਕ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਅਮਰਿੰਦਰਪਾਲ ਸਿੰਘ ਦੀ ਅਦਾਲਤ ਨੇ ਦਾਦੂਵਾਲ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਅਦਾਲਤ ਵੱਲੋਂ ਬਰੀ ਕੀਤੇ ਜਾਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਸ ਵੇਲੇ ਦੀ ਅਕਾਲੀ ਸਰਕਾਰ ਦੇ ਇਸ਼ਾਰੇ ‘ਤੇ ਝੂਠਾ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿਚ ਲੰਮੀ ਖੱਜਲ-ਖੁਆਰੀ ਤੋਂ ਬਾਅਦ ਸਚਾਈ ਦੀ ਜਿੱਤ ਹੋਈ ਹੈ। ਦਾਦੂਵਾਲ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਖ਼ਿਲਾਫ਼ ਲੜਾਈ ਕਾਰਨ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਝੂਠੇ ਕੇਸਾਂ ਵਿਚ ਫਸਾ ਦਿੱਤਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …