Breaking News
Home / ਪੰਜਾਬ / ਪੰਜਾਬ ‘ਚ ਤੀਜੇ ਬਦਲ ਦੀ ਲੋੜ : ਸੁਖਪਾਲ ਖਹਿਰਾ

ਪੰਜਾਬ ‘ਚ ਤੀਜੇ ਬਦਲ ਦੀ ਲੋੜ : ਸੁਖਪਾਲ ਖਹਿਰਾ

ਕਿਹਾ – ਕਾਂਗਰਸ, ਭਾਜਪਾ ਤੇ ਅਕਾਲੀ ਦਲ ਖਿਲਾਫ ਲੋਕ ਹੋਣ ਇਕੱਠੇ
ਸੰਗਰੂਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਬਾਗ਼ੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਇਕੋ ਝੰਡੇ ਹੇਠ ਇਕੱਠੇ ਹੋਣ ਦੀ ਲੋੜ ਹੈ ਕਿਉਂਕਿ ਪੰਜਾਬ ਦੇ ਲੋਕ ਤੀਜਾ ਬਦਲ ਚਾਹੁੰਦੇ ਹਨ। ਖਹਿਰਾ ਇੱਥੇ ਰੈਸਟ ਹਾਊਸ ਵਿਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ਜੋ ਕਿ 8 ਦਸੰਬਰ ਤੋਂ ਕੱਢੇ ਜਾ ਰਹੇ ਇਨਸਾਫ਼ ਮੋਰਚਾ ਦੀ ਤਿਆਰੀ ਲਈ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿਚ ਮੀਟਿੰਗਾਂ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ। ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਤੀਜੇ ਬਦਲ ਦੀ ਜ਼ਰੂਰਤ ਹੈ। ਕਾਂਗਰਸ, ਭਾਜਪਾ ਤੇ ਅਕਾਲੀ ਦਲ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਟਕਸਾਲੀ ਅਕਾਲੀਆਂ ਵੱਲੋਂ ਨਵੇਂ ਅਕਾਲੀ ਦਲ ਵਿਚ ਸ਼ਾਮਲ ਹੋਣ ਦੇ ਦਿੱਤੇ ਸੱਦੇ ਬਾਰੇ ਖਹਿਰਾ ਨੇ ਕਿਹਾ ਕਿ ਨਵਾਂ ਅਕਾਲੀ ਦਲ ਬਣਾਉਣ ਤੋਂ ਪਹਿਲਾਂ ਸਲਾਹ ਮਸ਼ਵਰਾ ਕਰਨਾ ਚਾਹੀਦਾ ਸੀ। ਫਿਰ ਵੀ ਉਹ ਆਪਣੇ ਸਾਥੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ। ਬਰਗਾੜੀ ਮੋਰਚੇ ਨਾਲ ਸਿਆਸੀ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਵਿਚ ਉਹ ਸਿਰਫ਼ ਇਨਸਾਫ਼ ਦੀ ਲੜਾਈ ਲਈ ਯੋਗਦਾਨ ਪਾ ਰਹੇ ਹਨ ਜਦੋਂਕਿ ਸਿਆਸੀ ਤਾਲਮੇਲ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਚ ਉਨ੍ਹਾਂ ਕਿਹਾ ਕਿ ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਵਿਚੋਂ ਉਹ ਕਿਸੇ ਖ਼ਿਲਾਫ਼ ਵੀ ਚੋਣ ਲੜ ਸਕਦੇ ਹਨ। ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਨਾਲ ਉਨ੍ਹਾਂ ਦੇ ਵਿਚਾਰਕ ਮੱਤਭੇਦ ਹਨ। ਭਗਵੰਤ ਮਾਨ ਨੇ ਦਿੱਲੀ ਦਾ ਰਾਹ ਚੁਣਿਆ ਜਦੋਂਕਿ ਉਸ ਨੂੰ ਪੰਜਾਬ ਦੇ ਲੋਕਾਂ ਦਾ ਸਾਥ ਦੇਣਾ ਚਾਹੀਦਾ ਸੀ। ਖਹਿਰਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ੁਦ ਤਾਂ ਵੱਧ ਅਧਿਕਾਰ ਮੰਗਦੇ ਹਨ ਪਰ ਵੱਧ ਅਧਿਕਾਰ ਦੇਣ ਤੋਂ ਇਨਕਾਰੀ ਹਨ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …