ਫੋਰਟਿਸ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਨੇ ਛੋਟੇ ਭਰਾ ਸ਼ਿਵਿੰਦਰ ‘ਤੇ ਹਮਲਾ ਕਰਨ ਦਾ ਲਾਇਆ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਭਰਾਵਾਂ ਮਲਵਿੰਦਰ ਮੋਹਨ ਸਿੰਘ ਅਤੇ ਸ਼ਿਵਿੰਦਰ ਮੋਹਨ ਸਿੰਘ ਵਿਚਕਾਰ ਝਗੜਾ ਤੇਜ਼ ਹੋ ਗਿਆ ਹੈ। ਵੱਡੇ ਭਰਾ ਮਲਵਿੰਦਰ ਨੇ ਇਲਜ਼ਾਮ ਲਗਾਇਆ ਹੈ ਕਿ ਸ਼ਿਵਿੰਦਰ ਨੇ ਪਿਛਲੇ ਦਿਨੀਂ ਉਸ ‘ਤੇ ਹਮਲਾ ਕੀਤਾ। ਦੂਜੇ ਪਾਸੇ ਸ਼ਿਵਿੰਦਰ ਨੇ ਉਲਟਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮਲਵਿੰਦਰ ਨੇ ਉਸ ਨਾਲ ਮਾਰਕੁੱਟ ਕੀਤੀ ਹੈ। ਮਲਵਿੰਦਰ ਨੇ ਵੈਟਸਅਪ ‘ਤੇ ਫੋਟੋ ਅਤੇ ਵੀਡੀਓ ਪੋਸਟ ਕਰਕੇ ਕਿਹਾ ਕਿ ਲੰਘੀ 5 ਦਸੰਬਰ ਦੀ ਸ਼ਾਮ ਨੂੰ ਦਿੱਲੀ ਵਿਚ ਸ਼ਿਵਿੰਦਰ ਨੇ ਉਸ ਨਾਲ ਮਾਰਕੁੱਟ ਕੀਤੀ ਹੈ। ਮਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਸ਼ਿਵਿੰਦਰ ਪ੍ਰੀਅਸ ਰੀਅਲ ਅਸਟੇਟ ਕੰਪਨੀ ਦੀ ਬੋਰਡ ਮੀਟਿੰਗ ਵਿਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਪ੍ਰੀਅਸ ਨੇ ਗੁਰਿੰਦਰ ਸਿੰਘ ਢਿੱਲੋਂ ਦੀਆਂ ਕੰਪਨੀਆਂ ਅਤੇ ਉਸਦੇ ਪਰਿਵਾਰ ਨੂੰ 2 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਦਿੱਤਾ ਸੀ। ਗੁਰਿੰਦਰ ਸਿੰਘ ਢਿੱਲੋਂ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਹਨ ਅਤੇ ਮਲਵਿੰਦਰ ਅਤੇ ਸ਼ਿਵਿੰਦਰ ਦਾ ਪਰਿਵਾਰ ਉਨ੍ਹਾਂ ਦਾ ਸ਼ਰਧਾਲੂ ਹੈ।
Check Also
ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …