ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਵਿਚ ਇਕ ਸਮਾਗਮ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਸਟੇਜ ਉਤੇ ਬੇਹੋਸ਼ ਹੋ ਕੇ ਅਚਾਨਕ ਡਿੱਗ ਪਏ ਅਤੇ ਉਨ੍ਹਾਂ ਦੀ ਹਾਲਤ ਵਿਗੜ ਗਈ। ਸੁਰੱਖਿਆ ਕਰਮੀਆਂ ਅਤੇ ਨੇੜੇ ਖੜ੍ਹੇ ਹੋਰ ਆਗੂਆਂ ਨੇ ਗਡਕਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਉਹ ਡਿੱਗ ਹੀ ਗਏ। ਉਨ੍ਹਾਂ ਨੂੰ ਤੁਰਤ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਨ੍ਹਾਂ ਦੀ ਸਿਹਤ ਹੁਣ ਕੁਝ ਠੀਕ ਦੱਸੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਗਡਕਰੀ ਦਾ ਸ਼ੂਗਰ ਬਹੁਤ ਜ਼ਿਆਦਾ ਘਟ ਗਿਆ ਸੀ ਜਿਸ ਦੀ ਵਜ੍ਹਾ ਕਰ ਕੇ ਉਹ ਬੇਹੋਸ਼ ਹੋ ਗਏ। ਡਾਕਟਰਾਂ ਨੇ ਉਨ੍ਹਾਂ ਨੂੰ ਤੁਰੰਤ ਮਿੱਠਾ ਖਾਣ ਲਈ ਦਿੱਤਾ ਜਿਸ ਪਿੱਛੋਂ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਆਇਆ। ਧਿਆਨ ਰਹੇ ਕਿ ਨਿਤਿਨ ਗਡਕਰੀ ਅਹਿਮਦ ਨਗਰ ਵਿੱਚ ਖੇਤੀਬਾੜੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਪੁੱਜੇ ਸਨ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …