ਅਕਾਲੀ ਦਲ ਦੀ ਕੋਰ ਕਮੇਟੀ ਵਿਚ ਲਿਆ ਗਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਹੋਈਆਂ ਭੁੱਲਾਂ ਲਈ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫੀ ਮੰਗੇਗਾ। ਇਹ ਫੈਸਲਾ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਲਈ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਵਰਕਿੰਗ ਕਮੇਟੀ, ਵਿਧਾਇਕ ਅਤੇ ਹਲਕਾ ਇੰਚਾਰਜ ਭਲਕੇ 8 ਦਸੰਬਰ ਨੂੰ ਸਵੇਰੇ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣਗੇ। ਇਸੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 10 ਦਸੰਬਰ ਨੂੰ ਭੋਗ ਪਾਏ ਜਾਣਗੇ। ਪਾਰਟੀ ਵਲੋਂ ਇਸ ਨੂੰ ਪ੍ਰੋਗਰਾਮ ਨੂੰ ਬਿਲਕੁਲ ਗੁਪਤ ਰੱਖਿਆ ਗਿਆ ਸੀ।
Check Also
ਪਾਣੀਆਂ ਦੇ ਮੁੱਦੇ ’ਤੇ ਪੰਜਾਬ ਕਾਂਗਰਸ ਨੇ ਸਪੱਸ਼ਟ ਕੀਤਾ ਆਪਣਾ ਸਟੈਂਡ
ਰਾਜਾ ਵੜਿੰਗ ਬੋਲੇ : ਅਸੀਂ ਪੰਜਾਬ ਦੇ ਲੋਕਾਂ ਅਤੇ ਸਰਕਾਰ ਦੇ ਨਾਲ ਡਟ ਕੇ ਖੜ੍ਹੇ …