4 C
Toronto
Saturday, November 8, 2025
spot_img
Homeਪੰਜਾਬਖਹਿਰਾ ਨੇ ਕੇਜਰੀਵਾਲ ਨੂੰ ਦੱਸਿਆ ਤਾਨਾਸ਼ਾਹ

ਖਹਿਰਾ ਨੇ ਕੇਜਰੀਵਾਲ ਨੂੰ ਦੱਸਿਆ ਤਾਨਾਸ਼ਾਹ

ਕਿਹਾ- ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਵੀ ਆਪਸ ਵਿਚ ਘਿਓ-ਸ਼ੱਕਰ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਿਚੋਂ ਮੁਅੱਤਲ ਕੀਤੇ ਗਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਰਵਿੰਦ ਕੇਜਰੀਵਾਲ ਨੂੰ ਤਾਨਾਸ਼ਾਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੇਜਰੀਵਾਲ ਦਿੱਲੀ ਲਈ ਖੁਦਮੁਖਤਿਆਰੀ ਮੰਗ ਰਿਹਾ ਹੈ, ਪਰ ਦੂਜੇ ਪਾਸੇ ਪੰਜਾਬ ਵਿਚ ਪੰਜਾਬੀਆਂ ਦੇ ਹਿੱਤਾਂ ਨਾਲ ਖਿਲਵਾੜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਕੇਜਰੀਵਾਲ ਨਾਲ ਹੱਥ ਮਿਲਾਉਣ ਦਾ ਸਮਾਂ ਲੰਘ ਗਿਆ ਹੈ। ਖਹਿਰਾ ਨੇ ਡਾ. ਧਰਮਵੀਰ ਗਾਂਧੀ ਨਾਲ ਮੰਚ ਸਾਂਝਾ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਅਤੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਸ ਵਿਚ ਘਿਓ-ਸ਼ੱਕਰ ਹਨ। ਜ਼ਿਕਰਯੋਗ ਹੈ ਕਿ ਭਲਕੇ 8 ਦਸੰਬਰ ਤੋਂ ਸੁਖਪਾਲ ਖਹਿਰਾ ਧੜੇ ਵਲੋਂ ਡਾ. ਗਾਂਧੀ ਅਤੇ ਬੈਂਸ ਭਰਾਵਾਂ ਨਾਲ ਮਿਲ ਕੇ ਇਨਸਾਫ ਮਾਰਚ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

RELATED ARTICLES
POPULAR POSTS