ਨਤੀਜੇ 11 ਦਸੰਬਰ ਮੰਗਲਵਾਰ ਨੂੰ ਆਉਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜਸਥਾਨ ਅਤੇ ਤੇਲੰਗਾਨਾ ਵਿਚ ਅੱਜ ਵੋਟਾਂ ਪੈਣ ਦਾ ਕੰਮ ਸਮਾਪਤ ਹੋ ਗਿਆ ਹੈ। ਰਾਜਸਥਾਨ ਦੀਆਂ 200 ਵਿਚੋਂ 199 ਅਤੇ ਤੇਲੰਗਾਨਾ ਵਿਚ 119 ਸੀਟਾਂ ‘ਤੇ ਵੋਟਿੰਗ ਹੋਈ ਹੈ। ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੀ ਰਾਮਗੜ੍ਹ ਸੀਟ ‘ਤੇ ਬਸਪਾ ਉਮੀਦਵਾਰ ਲਛਮਣ ਸਿੰਘ ਦਾ ਦੇਹਾਂਤ ਹੋ ਜਾਣ ਕਾਰਨ ਇੱਥੇ ਚੋਣ ਅੱਗੇ ਪਾ ਦਿੱਤੀ ਗਈ ਹੈ। ਪੋਲਿੰਗ ਬੂਥਾਂ ‘ਤੇ ਵੋਟ ਪਾਉਣ ਵਾਲਿਆਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗੀਆਂ ਦੇਖੀਆਂ ਗਈਆਂ ਅਤੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੀ ਦੇਖਿਆ ਗਿਆ। ਧਿਆਨ ਰਹੇ ਕਿ ਕਈ ਪੋਲਿੰਗ ਬੂਥਾਂ ‘ਤੇ ਈਵੀਐਮ ਵਿਚ ਖਰਾਬੀ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਰਾਜਸਥਾਨ ਵਿਚ ਭਾਜਪਾ ਅਤੇ ਕਾਂਗਰਸ ਆਪੋ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਮੱਧ ਪ੍ਰਦੇਸ਼, ਮਿਜ਼ਰੋਮ ਅਤੇ ਛੱਤੀਸਗੜ੍ਹ ਵਿਚ ਵੋਟਾਂ ਪਈਆਂ ਸਨ। ਇਨ੍ਹਾਂ ਪੰਜ ਰਾਜਾਂ ਵਿਚ ਪਈਆਂ ਵੋਟਾਂ ਦੇ ਨਤੀਜੇ 11 ਦਸੰਬਰ ਦਿਨ ਮੰਗਲਵਾਰ ਨੂੰ ਆਉਣਗੇ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …