Breaking News
Home / ਦੁਨੀਆ / ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ : ਨਿੱਕੀ ਹੈਲੀ

ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ : ਨਿੱਕੀ ਹੈਲੀ

ਕਿਹਾ – ਪਾਕਿ ਅੱਤਵਾਦੀਆਂ ਨੂੰ ਦਿੰਦਾ ਹੈ ਪਨਾਹ
ਨਿਊਯਾਰਕ/ਬਿਊਰੋ ਨਿਊਜ਼
ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਨਿੱਕੀ ਹੈਲੀ ਨੇ ਕਿਹਾ ਹੈ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਪਨਾਹ ਦਿੰਦਾ ਹੈ। ਜਦੋਂ ਤੱਕ ਪਾਕਿਸਤਾਨ ਅੱਤਵਾਦੀਆਂ ਨੂੰ ਪਨਾਹ ਦੇਣਾ ਖਤਮ ਨਹੀਂ ਕਰ ਦਿੰਦਾ, ਉਦੋ ਤੱਕ ਉਸ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ। ਹੈਲੀ ਨੇ ਕਿਹਾ ਕਿ ਪਾਕਿਸਤਾਨ ਅਜੇ ਵੀ ਅੱਤਵਾਦੀਆਂ ਨੂੰ ਪਨਾਹ ਦੇ ਰਿਹਾ ਹੈ ਤੇ ਅਮਰੀਕੀ ਫੌਜੀ ਵੀ ਮਾਰੇ ਜਾ ਰਹੇ ਹਨ। ਹੈਲੀ ਅਜਿਹੀ ਪਹਿਲੀ ਭਾਰਤੀ-ਅਮਰੀਕੀ ਹੈ, ਜਿਸ ਨੂੰ ਅਮਰੀਕਾ ਵਿਚ ਕੈਬਨਿਟ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਸਵੀਕਾਰ ਕੀਤਾ ਹੈ ਕਿ 26/11 ਦੇ ਮੁੰਬਈ ਅੱਤਵਾਦੀ ਹਮਲੇ ਵਿਚ ਲਸ਼ਕਰ-ਏ-ਤੋਇਬਾ ਦਾ ਹੱਥ ਸੀ।

Check Also

ਅੰਮ੍ਰਿਤਸਰ ਦੇ ਵਿਕਾਸ ਲਈ ਭਾਰਤੀ ਅਮਰੀਕੀਆਂ ਨੇ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ

ਵਾਸ਼ਿੰਗਟਨ/ਬਿਊਰੋ ਨਿਊਜ਼ : ਪ੍ਰਮੁੱਖ ਭਾਰਤੀ ਅਮਰੀਕੀਆਂ ਦੇ ਸਮੂਹ ਨੇ ਅੰਮ੍ਰਿਤਸਰ ਦੇ ਸਮਾਜਿਕ-ਆਰਥਿਕ ਵਿਕਾਸ ਲਈ ‘ਸਟਾਰਟਅੱਪਸ’ …