Breaking News
Home / ਦੁਨੀਆ / ਯੂ.ਕੇ ਅਦਾਲਤ ਵਲੋਂ ਵਿਜੇ ਮਾਲਿਆ ਦੀ ਭਾਰਤ ਨੂੰ ਹਵਾਲਗੀ ਦੇ ਹੁਕਮ

ਯੂ.ਕੇ ਅਦਾਲਤ ਵਲੋਂ ਵਿਜੇ ਮਾਲਿਆ ਦੀ ਭਾਰਤ ਨੂੰ ਹਵਾਲਗੀ ਦੇ ਹੁਕਮ

ਮੁੰਬਈ ਦੀ ਆਰਥਰ ਰੋਡ ਜੇਲ੍ਹ ‘ਚ ਰੱਖਿਆ ਜਾਵੇਗਾ ਮਾਲਿਆ ਨੂੰ
ਲੰਡਨ/ਬਿਊਰੋ ਨਿਊਜ਼
ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ‘ਤੇ ਅੱਜ ਫੈਸਲਾ ਦਿੰਦੇ ਹੋਏ ਲੰਡਨ ਅਦਾਲਤ ਵਲੋਂ ਉਸ ਦੀ ਭਾਰਤ ਨੂੰ ਹਵਾਲਗੀ ਦੇ ਨਿਰਦੇਸ਼ ਦਿੱਤੇ ਹਨ। ਮਾਲਿਆ ਕੋਲ ਇਸ ਫੈਸਲੇ ਖਿਲਾਫ ਅਪੀਲ ਕਰਨ ਲਈ 14 ਦਿਨ ਹਨ। ਉਥੇ ਹੀ ਸੀ.ਬੀ.ਆਈ. ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। 17 ਬੈਂਕਾਂ ਦੇ 9 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਕਰਜ਼ ਵਾਪਸ ਕਰਨ ਤੋਂ ਮੁੱਕਰਦਿਆਂ ਵਿਜੈ ਮਾਲਿਆ ਮਾਰਚ 2016 ਦੌਰਾਨ ਯੂਕੇ ਫ਼ਰਾਰ ਹੋ ਗਿਆ ਸੀ। ਇਸ ਤੋਂ ਬਾਅਦ ਲਗਾਤਾਰ ਉਸ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਧਰ ਦੂਜੇ ਪਾਸੇ ਵਿਜੇ ਮਾਲਿਆ ਦੀ ਭਾਰਤ ਸਪੁਰਦਗੀ ਦੇ ਮੱਦੇਨਜ਼ਰ ਮੁੰਬਈ ਦੀ ਆਰਥਰ ਰੋਡ ਜੇਲ੍ਹ ਨੂੰ ਪੂਰੀ ਤਰ੍ਹਾਂ ਤਿਆਰ ਕਰ ਲਿਆ ਗਿਆ ਹੈ। ਜੇਲ੍ਹ ਅਧਿਕਾਰੀਆਂ ਨੇ ਮਾਲਿਆ ਲਈ ਉੱਚ ਸੁਰੱਖਿਆ ਵਾਲੀ ਬੈਰਕ ਤਿਆਰ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸੇ ਕੈਦਖਾਨੇ ਵਿੱਚ ਮੁੰਬਈ ਹਮਲਿਆਂ ਦੇ ਦੋਸ਼ੀ ਅਜਮਲ ਕਸਾਬ ਨੂੰ ਵੀ ਰੱਖਿਆ ਗਿਆ ਸੀ।

Check Also

ਪਾਕਿਸਤਾਨ ਦੇ ਸ਼ਹਿਰ ਲਾਹੌਰ ਅਤੇ ਮੁਲਤਾਨ ’ਚ ਲੱਗਿਆ ਲਾਕਡਾਊਨ

ਵਧੇ ਹਵਾ ਪ੍ਰਦੂਸ਼ਣ ਕਾਰਨ ਪਾਕਿਸਤਾਨ ਸਰਕਾਰ ਨੇ ਲਿਆ ਫੈਸਲਾ ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਪਿਛਲੇ …