ਪਰ ਡਾਕਟਰਾਂ ਨੇ ਫਿਰ ਵੀ ਸੁਚੇਤ ਰਹਿਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਸਥਾਨਕ ਸਰਕਾਰ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਸਟਾਰ ਪ੍ਰਚਾਰਕ ਦੇ ਤੌਰ ‘ਤੇ 80 ਤੋਂ ਵੱਧ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਕਰਕੇ ਸਿੱਧੂ ਦਾ ਗਲਾ ਬਹੁਤ ਜ਼ਿਆਦਾ ਖਰਾਬ ਹੋ ਗਿਆ ਸੀ ਅਤੇ ਉਨ੍ਹਾਂ ਦੀ ਅਵਾਜ਼ ਜਾਣ ਦਾ ਵੀ ਖਤਰਾ ਪੈਦਾ ਹੋ ਗਿਆ ਸੀ। ਅੱਜ ਅਪੋਲੋ ਹਸਪਤਾਲ ਦਿੱਲੀ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਗਲੇ ਦਾ ਇਲਾਜ ਸਫਲਤਾ ਨਾਲ ਹੋ ਗਿਆ ਹੈ। ਡਾਕਟਰਾਂ ਨੇ ਸਿੱਧੂ ਨੂੰ ਸਲਾਹ ਦਿੱਤੀ ਹੈ ਕਿ ਉਹ ਸ਼ਬਦਾਂ ਵਿਚਕਾਰ ਅੰਤਰਾਲ ਰੱਖਣ ਤੇ ਇਕ ਹਫਤੇ ਤੱਕ ਜ਼ਿਆਦਾ ਨਾ ਬੋਲਣ। ਡਾਕਟਰਾਂ ਨੇ ਸਿੱਧੂ ਨੂੰ ਵਿਸ਼ੇਸ਼ ਦਵਾਈ ਪੀਣ ਲਈ ਦਿੱਤੀ ਹੈ ਤਾਂ ਕਿ ਉਹ ਪਹਿਲਾਂ ਵਾਂਗ ਆਪਣਾ ਕੰਮਕਾਰ ਕਰ ਸਕਣ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …