5.6 C
Toronto
Sunday, May 10, 2026
spot_img
Homeਪੰਜਾਬਕੈਪਟਨ ਅਮਰਿੰਦਰ ਦੀ ਸਿਹਤ ਦਾ ਹਾਲ ਜਾਨਣ ਲਈ ਰਾਹੁਲ ਅਤੇ ਡਾ. ਮਨਮੋਹਨ...

ਕੈਪਟਨ ਅਮਰਿੰਦਰ ਦੀ ਸਿਹਤ ਦਾ ਹਾਲ ਜਾਨਣ ਲਈ ਰਾਹੁਲ ਅਤੇ ਡਾ. ਮਨਮੋਹਨ ਸਿੰਘ ਪਹੁੰਚੇ

ਪਿਛਲੇ ਦਿਨ ਕੈਪਟਨ ਨੇ ਕਰਤਾਰਪੁਰ ਲਾਂਘੇ ਨੂੰ ਦੱਸਿਆ ਸੀ ਪਾਕਿ ਦੀ ਸਾਜਿਸ਼
ਮੁਹਾਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਦਾ ਹਾਲ ਜਾਣਨ ਲਈ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਚ ਪਹੁੰਚੇ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਦੀ ਸਿਹਤ ਖਰਾਬ ਹੋਣ ਕਰਕੇ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਵੀ ਅੱਜ ਰੱਦ ਕਰ ਦਿੱਤੀ ਗਈ ਸੀ ਅਤੇ ਡਾਕਟਰਾਂ ਨੇ ਕੈਪਟਨ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਰਾਹੁਲ ਅਤੇ ਡਾ. ਮਨਮੋਹਨ ਸਿੰਘ ਕੈਪਟਨ ਦੀ ਰਿਹਾਇਸ਼ ਵਿਚ ਸਿਰਫ ਦਸ ਮਿੰਟ ਹੀ ਰੁਕੇ ਅਤੇ ਫਿਰ ਵਾਪਸ ਦਿੱਲੀ ਚਲੇ ਗਏ।
ਜ਼ਿਕਰਯੋਗ ਹੈ ਕਿ ਪਿਛਲੇ ਦਿਨ ਕੈਪਟਨ ਅਮਰਿੰਦਰ ਨੇ ਤਿੱਖੀ ਟਿੱਪਣੀ ਕਰਦਿਆਂ ਕਰਤਾਰਪੁਰ ਲਾਂਘੇ ਨੂੰ ਪਾਕਿਸਤਾਨ ਦੀ ਸਾਜਿਸ਼ ਕਰਾਰ ਦਿੱਤਾ ਸੀ। ਇਕ ਇੰਟਰਵਿਊ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਖੋਲ੍ਹਣਾ ਸਪੱਸ਼ਟ ਤੌਰ ‘ਤੇ ਆਈਐਸਆਈ ਦੀ ਯੋਜਨਾ ਦਾ ਹਿੱਸਾ ਹੈ ਅਤੇ ਪਾਕਿਸਤਾਨ ਫ਼ੌਜ ਨੇ ਭਾਰਤ ਖ਼ਿਲਾਫ਼ ਵੱਡੀ ਸਾਜ਼ਿਸ਼ ਘੜੀ ਹੈ।

RELATED ARTICLES
POPULAR POSTS