22.2 C
Toronto
Friday, July 31, 2026
spot_img
Homeਪੰਜਾਬਪੰਜਾਬ ਆਏ ਰਾਹੁਲ ਗਾਂਧੀ ਨੇ ਕਿਹਾ

ਪੰਜਾਬ ਆਏ ਰਾਹੁਲ ਗਾਂਧੀ ਨੇ ਕਿਹਾ

ਭਾਜਪਾ ਨੂੰ ਦਿੱਲੀ ਦੀ ਗੱਦੀ ਤੋਂ ਹਟਾ ਕੇ ਹੀ ਦਮ ਲਵਾਂਗੇ
ਡਾ. ਮਨਮੋਹਨ ਸਿੰਘ ਨੇ ਭਾਜਪਾ ਦੇ ਰਾਜ ‘ਚ ਦੇਸ਼ ਦੀ ਅਜ਼ਾਦੀ ਨੂੰ ਖਤਰਾ ਹੋਣ ਦੀ ਗੱਲ ਕਹੀ
ਮੁਹਾਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਇਕ ਸਮਾਗਮ ਵਿਚ ਸ਼ਾਮਲ ਹੋਣ ਲਈ ਮੁਹਾਲੀ ਪਹੁੰਚੇ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦੇ ਸਕੀ, ਜਿਸ ਕਾਰਨ ਨੌਜਵਾਨ ਅਤੇ ਆਮ ਲੋਕਾਂ ਵਿਚ ਗੁੱਸਾ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਸਾਡੇ ਨਾਲ ਹੈ ਅਤੇ 2019 ਵਿਚ ਭਾਜਪਾ ਨੂੰ ਦਿੱਲੀ ਦੀ ਗੱਦੀ ਤੋਂ ਹਟਾ ਕੇ ਹੀ ਦਮ ਲਵਾਂਗੇ। ਰਾਹੁਲ ਨੇ ਇਹ ਵੀ ਕਿਹਾ ਭਾਜਪਾ ਵਲੋਂ ਭਾਰਤੀ ਫੌਜ, ਅਦਾਲਤਾਂ ਅਤੇ ਚੋਣ ਕਮਿਸ਼ਨ ਨੂੰ ਵੀ ਦਬਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਭਾਜਪਾ ਦੇ ਰਾਜ ਵਿਚ ਦੇਸ਼ ਦੀ ਅਜ਼ਾਦੀ ਨੂੰ ਫਿਰ ਤੋਂ ਖਤਰਾ ਪੈਦਾ ਹੋ ਸਕਦਾ ਹੈ।

RELATED ARTICLES
POPULAR POSTS