Breaking News
Home / ਪੰਜਾਬ / ਪ੍ਰਕਾਸ਼ ਸਿੰਘ ਬਾਦਲ ਨੇ ਵਾਹਿਗੁਰੂ ਤੋਂ ਬਾਅਦ ਸੰਗਤ ਕੋਲੋਂ ਵੀ ਹੱਥ ਜੋੜ ਕੇ ਮੰਗੀ ਮੁਆਫੀ

ਪ੍ਰਕਾਸ਼ ਸਿੰਘ ਬਾਦਲ ਨੇ ਵਾਹਿਗੁਰੂ ਤੋਂ ਬਾਅਦ ਸੰਗਤ ਕੋਲੋਂ ਵੀ ਹੱਥ ਜੋੜ ਕੇ ਮੰਗੀ ਮੁਆਫੀ

ਕਿਹਾ – ਅੱਜ ਜਿਸ ਤੋਂ ਵੀ ਮਰਜ਼ੀ ਮੁਆਫੀ ਮੰਗਵਾ ਲਓ
ਬਾਦਲ ਪਰਿਵਾਰ ਦੇ ਨਾਲ-ਨਾਲ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਨੇ ਜੋੜੇ ਅਤੇ ਭਾਂਡੇ ਸਾਫ ਕਰਨ ਦੀ ਵੀ ਕੀਤੀ ਸੇਵਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਵੱਲੋਂ ਰਖਵਾਏ ਸ੍ਰੀ ਅਖੰਡ ਪਾਠ ਦੇ ਅੱਜ ਭੋਗ ਪਾਏ ਗਏ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਪੱਤਰਕਾਰਾਂ ਦੇ ਰੂਬਰੂ ਹੋਏ ਅਤੇ ਸੁਖਬੀਰ ਬਾਦਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਹੋਈਆਂ ਗਲਤੀਆਂ ਲਈ ਵਾਹਿਗੁਰੂ ਤੋਂ ਬਾਅਦ ਸੰਗਤ ਕੋਲੋਂ ਵੀ ਹੱਥ ਜੋੜ ਕੇ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਅੱਜ ਭਾਵੇਂ ਜਿਸ ਤੋਂ ਮਰਜ਼ੀ ਮੁਆਫ਼ੀ ਮੰਗਵਾ ਲਓ, ਉਹ ਮੰਗਣ ਨੂੰ ਤਿਆਰ ਹਨ। ਬਾਦਲ ਨੇ ਇਹ ਵੀ ਕਿਹਾ ਕਿ ਉਹ ਪੱਤਰਕਾਰਾਂ ਨੂੰ ਵੀ ਕਹਿ ਰਹੇ ਹਨ ਕਿ ਜੇਕਰ ਕੋਈ ਗਲਤੀ ਹੋ ਗਈ ਹੋਵੇ ਤਾਂ ਉਹ ਵੀ ਮਾਫ ਕਰ ਦੇਣ। ਜਦੋਂ ਪੱਤਰਕਾਰਾਂ ਨੇ ਬਾਦਲ ਹੋਰਾਂ ਨੂੰ ਪੁੱਛਿਆ ਕਿ ਕਿਹੜੀਆਂ ਭੁੱਲਾਂ ਬਖਸ਼ਾਉਣ ਲਈ ਆਏ ਸਨ ਤਾਂ ਉਨ੍ਹਾਂ ਕਿਹਾ ਕਿ ਉਹ ਭੁੱਲਾਂ ਕੋਈ ਵੀ ਸਨ, ਜਾਣੇ ਅਣਜਾਣੇ ਵਿਚ ਹੋਈਆਂ ਭੁੱਲਾਂ ਨੂੰ ઠਪ੍ਰਮਾਤਮਾ ਦੇ ਘਰ ਬਖਸ਼ਾਉਣ ਆਏ ਸਨ ਅਤੇ ਇੱਥੇ ਕੋਈ ਵੀ ਰਾਜਨੀਤਕ ਗੱਲ ਨਹੀਂ ਕਰਨਾ ਚਾਹੁੰਦੇ।ઠਧਿਆਨ ਰਹੇ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਦੇ ਨਾਲ-ਨਾਲ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਭਾਂਡੇ ਮਾਂਜਣ ਅਤੇ ਜੋੜੇ ਸਾਫ ਕਰਨ ਦੀ ਸੇਵਾ ਵੀ ਕੀਤੀ, ਪਰ ਵਿਰੋਧੀ ਪਾਰਟੀਆਂ ਨੇ ਇਨ੍ਹਾਂ ਦੀ ਆਲੋਚਨਾ ਵੀ ਰੱਜ ਕੇ ਕੀਤੀ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …