ਪੁਲਿਸ ਦੇ ਚਾਰ ਜਵਾਨ ਸ਼ਹੀਦ, ਅੱਤਵਾਦੀ ਭੱਜਣ ‘ਚ ਹੋਏ ਸਫਲ
ਸ੍ਰੀਨਗਰ/ਬਿਊਰੋ ਨਿਊਜ਼
ਇਕ ਪਾਸੇ ਪਾਕਿਸਤਾਨ ਭਾਰਤ ਨਾਲ ਦੋਸਤੀ ਦੀਆਂ ਗੱਲਾਂ ਕਰ ਰਿਹਾ ਹੈ ਅਤੇ ਦੂਜੇ ਪਾਸੇ ਆਪਣੀਆਂ ਘਿਨੌਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਜੰਮੂ ਕਸ਼ਮੀਰ ਦੇ ਸ਼ੋਪੀਆ ਸਥਿਤ ਜੈਨਪੋਰਾ ਵਿਚ ਅੱਤਵਾਦੀਆਂ ਵਲੋਂ ਪੁਲਿਸ ਪੋਸਟ ‘ਤੇ ਹਮਲਾ ਕੀਤਾ ਗਿਆ, ਜਿਸ ਵਿਚ ਪੁਲਿਸ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਦੇ ਇਕ ਗੈਂਗ ਨੇ ਪੁਲਿਸ ਪੋਸਟ ‘ਤੇ ਹਮਲਾ ਕੀਤਾ ਸੀ। ਹਮਲਾ ਕਰਨ ਤੋਂ ਬਾਅਦ ਅੱਤਵਾਦੀ ਭੱਜਣ ਵਿਚ ਕਾਮਯਾਬ ਹੋ ਗਏ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਹਮਲੇ ਦੀ ਪੁਸ਼ਟੀ ਕੀਤੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …