ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ ਹੈ। ਸ਼ਕਤੀਕਾਂਤ ਦਾਸ ਆਰਥਿਕ ਮਾਮਲਿਆਂ ਦੇ ਸਾਬਕਾ ਸਕੱਤਰ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨ ਆਰਬੀਆਈ ਗਵਰਨਰ ਉਰਜਿਤ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਅੱਜ ਉਨ੍ਹਾਂ ਦੀ ਥਾਂ ‘ਤੇ ਸ਼ਕਤੀਕਾਂਤ ਦਾਸ ਨੂੰ ਭਾਰਤੀ ਰਿਜ਼ਰਵ ਬੈਂਕ ਦਾ ਨਵਾਂ ਗਵਰਨਰ ਥਾਪਿਆ ਗਿਆ ਹੈ।

