Breaking News
Home / ਪੰਜਾਬ / ਬਰਗਾੜੀ ਮੋਰਚੇ ਦੇ ਆਗੂ ਅਰਦਾਸ ਕਰਨ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ

ਬਰਗਾੜੀ ਮੋਰਚੇ ਦੇ ਆਗੂ ਅਰਦਾਸ ਕਰਨ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ

20 ਦਸੰਬਰ ਨੂੰ ਅਗਲੀ ਰਣਨੀਤੀ ਬਾਰੇ ਕਰਨਗੇ ਵਿਚਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਅੱਜ ਮੋਰਚੇ ਨਾਲ ਸਬੰਧਤ ਆਗੂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਸੰਗਠਨਾਂ ਨਾਲ ਅਰਦਾਸ ਕਰਨ ਪਹੁੰਚੇ । ਇਸ ਮੌਕੇ ਧਿਆਨ ਸਿੰਘ ਮੰਡ ਨੇ ਕਿਹਾ ਕਿ ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ ਵਿਚ ਜਿੱਤ ਦੀ ਵੱਡੀ ਮਿਸਾਲ ਪੇਸ਼ ਕੀਤੀ ਹੈ। ਮੰਡ ਨੇ ਐਲਾਨ ਕੀਤਾ ਕਿ 20 ਦਸੰਬਰ ਨੂੰ ਅਗਲੀ ਮੀਟਿੰਗ ਹੋਵੇਗੀ ਜਿਸ ਵਿੱਚ ਅਗਲੀ ਰਣਨੀਤੀ ਬਾਰੇ ਵਿਚਾਰ ਕੀਤੀ ਜਾਵੇਗੀ। ਜਥੇਦਾਰ ਮੰਡ ਦਾ ਕਹਿਣਾ ਸੀ ਕਿ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਸਰਕਾਰ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਨੇ ਇਹ ਮੋਰਚਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਵੀ ਛੇਤੀ ਹੀ ਹੋ ਜਾਵੇਗੀ ਜਿਨ੍ਹਾਂ ਦੀ ਲਿਸਟ ਸਰਕਾਰ ਨੂੰ ਦਿੱਤੀ ਗਈ ਹੈ। ਧਿਆਨ ਰਹੇ ਕਿ ਬਲਜੀਤ ਸਿੰਘ ਦਾਦੂਵਾਲ ਅਤੇ ਧਿਆਨ ਸਿੰਘ ਮੰਡ ਵਿਚਾਲੇ ਮਤਭੇਦ ਸਾਹਮਣੇ ਆ ਰਹੇ ਹਨ। ਦਾਦੂਵਾਲ ਹੋਰਾਂ ਦਾ ਕਹਿਣਾ ਹੈ ਕਿ ਇਨਸਾਫ ਮੋਰਚਾ ਸਮਾਪਤ ਕਰਨ ਤੋਂ ਪਹਿਲਾਂ ਮੰਡ ਨੇ ਸੰਗਤ ਨੂੰ ਭਰੋਸੇ ਵਿਚ ਨਹੀਂ ਲਿਆ। ਬਾਦਲ ਪਰਿਵਾਰ ਵੱਲੋਂ ਕੀਤੀ ਗਈ ਸੇਵਾ ਬਾਰੇ ਮੰਡ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸੇਵਾ ਨਹੀਂ ਡਰਾਮੇਬਾਜ਼ੀ ਕੀਤੀ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …