ਕਿਹਾ – ਅਜਿਹਾ ਕੁਝ ਨਾ ਕਹੋ ਜਿਸ ਨਾਲ ਮੁਸ਼ਕਲ ਖੜ੍ਹੀ ਹੋਵੇ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਅਜਿਹਾ ਕੁੱਝ ਕਹਿਣ ਜਾਂ ਕਰਨ ਤੋਂ ਗੁਰੇਜ਼ ਕਰਨ, ਜਿਸ ਨਾਲ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਵਿਚ ਰੁਕਾਵਟ ਪੈ ਸਕਦੀ ਹੋਵੇ। ਉਨ੍ਹਾਂ ਕੈਪਟਨ ਨੂੰ ਕਿਹਾ ਕਿ ਉਹ ਪਿਛਲੇ 70 ਸਾਲਾਂ ਤੋਂ ਦੁਨੀਆਂ ਭਰ ਦੇ ਕਰੋੜਾਂ ਸਿੱਖਾਂ ਵੱਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਅਤੇ ਖਾਹਿਸ਼ਾਂ ਪੂਰੀਆਂ ਹੋਣ ਦੇ ਰਾਹ ਵਿਚ ਅੜਿੱਕੇ ਨਾ ਪਾਉਣ। ਬਾਦਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਵਾਸਤੇ ਭਾਰਤ ਸਰਕਾਰ ਵੱਲੋਂ ਕੀਤਾ ਉਪਰਾਲਾ ਅਤੇ ਪਾਕਿਸਤਾਨ ਦਾ ਹੁੰਗਾਰਾ ਸਮੁੱਚੇ ਖਾਲਸਾ ਪੰਥ ਦੀ ਇੱਕ ਸਾਂਝੀ ਪ੍ਰਾਪਤੀ ਹੈ, ਜਿਹੜੀ ਕਿ ਨਿੱਜੀ ਜਾਂ ਪਾਰਟੀ ਮਸਲਿਆਂ ਤੋਂ ਬਹੁਤ ਪਰੇ ਦੀ ਗੱਲ ਹੈ। ਇਸ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਨੂੰ ਅਜਿਹਾ ਕੁੱਝ ਕਹਿਣਾ ਜਾਂ ਕਰਨਾ ਨਹੀਂ ਚਾਹੀਦਾ, ਜਿਸ ਨਾਲ ਇਸ ਪ੍ਰਾਪਤੀ ਦੇ ਰਾਹ ਵਿਚ ਅੜਿੱਕਾ ਖੜ੍ਹਾ ਹੋ ਸਕਦਾ ਹੋਵੇ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੀ ਵੱਡੀ ਸਾਜਿਸ਼ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …