Breaking News
Home / ਪੰਜਾਬ / ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਹੋਏ ਕਈ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਹੋਏ ਕਈ ਅਹਿਮ ਫੈਸਲੇ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰਾ ਸਾਲ ਮਨਾਇਆ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ। ਕੈਬਨਿਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ, ਸਿੱਖ ਬੰਦੀਆਂ ਤੇ ਸ਼ਿਲੌਂਗ ਦੇ ਸਿੱਖਾਂ ਦੇ ਮਸਲਿਆਂ ਬਾਰੇ ਫੈਸਲੇ ਲਏ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਪੂਰਾ ਸਾਲ ਮਨਾਉਣ ਸਬੰਧੀ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਸਰਕਾਰ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਪੈਰੋਲ ਦਾ ਸਮਾਂ ਵਧਾ ਦਿੱਤਾ ਹੈ। ਪੈਰੋਲ ‘ਤੇ ਆਏ ਕੈਦੀ ਹੁਣ ਇਕ ਹਫ਼ਤਾ ਵੱਧ ਸਮਾਂ ਜੇਲ੍ਹ ਵਿਚੋਂ ਬਾਹਰ ਰਹਿ ਸਕਣਗੇ। ਇਸੇ ਤਰ੍ਹਾਂ ਸ਼ਿਲਾਂਗ ਦੇ ਸਿੱਖਾਂ ਨਾਲ ਜੋ ਵੀ ਤਸ਼ੱਦਦ ਹੋਏ ਅਤੇ ਜਿਹੜਾ ਸਕੂਲ ਢਾਹਿਆ ਗਿਆ, ਉਸਦੇ ਲਈ ਪੰਜਾਬ ਸਰਕਾਰ ਵਲੋਂ 60 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮਨਜੂਰੀ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾਂ ਲਈ ਬਣਾਏ ਗਏ ਜੀ.ਐਸ.ਟੀ. ਨਿਯਮਾਂ ਨੂੰ ਲਾਗੂ ਕਰਨ ਦਾ ਏਜੰਡਾ ਵੀ ਕੈਬਨਿਟ ਮੀਟਿੰਗ ਵਿੱਚ ਪਾਸ ਕੀਤਾ ਗਿਆ ਹੈ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …