Breaking News
Home / ਭਾਰਤ / ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ

ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ

ਪਾਕਿ ਨੇ ਜੰਮੂ ਕਸ਼ਮੀਰ ਦੇ 78 ਹਜ਼ਾਰ ਵਰਗ ਕਿਲੋਮੀਟਰ ਦੇ ਭਾਰਤੀ ਹਿੱਸੇ ‘ਤੇ ਕੀਤਾ ਹੋਇਆ ਹੈ ਗੈਰਕਾਨੂੰਨੀ ਕਬਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਚਿੱਠੀ ਦੇ ਲਿਖਤੀ ਉਤਰ ਵਿਚ ਅੱਜ ਲੋਕ ਸਭਾ ‘ਚ ਦੱਸਿਆ ਕਿ ਪਾਕਿਸਤਾਨ ਨੂੰ ਇਕ ਵਾਰ ਫਿਰ ਕਿਹਾ ਗਿਆ ਹੈ ਕਿ ਉਹ ਮਕਬੂਜ਼ਾ ਕਸ਼ਮੀਰ ਵਾਲਾ ਹਿੱਸਾ ਭਾਰਤ ਨੂੰ ਵਾਪਸ ਕਰੇ। ਇਸ ਦੇ ਨਾਲ ਹੀ ਸੁਸ਼ਮਾ ਨੇ ਕਿਹਾ ਕਿ ਉਨ੍ਹਾਂ ਨੇ ਸਮੇਂ-ਸਮੇਂ ‘ਤੇ ਪਾਕਿਸਤਾਨ ਨੂੰ ਕਸ਼ਮੀਰ ਉਤੇ ਕਬਜ਼ਾ ਛੱਡਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 1994 ਵਿਚ ਸੰਸਦ ਨੇ ਸਰਬਸੰਮਤੀ ਨਾਲ ਇਕ ਮਤੇ ਨੂੰ ਪ੍ਰਵਾਨਗੀ ਦੇ ਕੇ ਇਹ ਐਲਾਨ ਕੀਤਾ ਸੀ ਕਿ ਜੰਮੂ -ਕਸ਼ਮੀਰ ਦਾ ਪੂਰਾ ਰਾਜ ਭਾਰਤ ਦਾ ਇਕ ਅਟੁੱਟ ਅੰਗ ਹੈ ਅਤੇ ਹਮੇਸ਼ਾ ਰਹੇਗਾ। ਧਿਆਨ ਰਹੇ ਕਿ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ 78 ਹਜ਼ਾਰ ਵਰਗ ਕਿੱਲੋਮੀਟਰ ਦੇ ਭਾਰਤੀ ਹਿੱਸੇ ‘ਤੇ ਗੈਰ ਕਾਨੂੰਨੀ ਕਬਜ਼ਾ ਕੀਤਾ ਹੈ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …